ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਦਿੱਤਾ ਸੱਦਾ

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਦਿੱਤਾ ਸੱਦਾ

ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ।

ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਵੀ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਮਾਗਮ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਲਈ ਸ਼ਲਾਘਾ ਕੀਤੀ।

ਸਮਾਰੋਹ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾਸਲਾਹਕਾਰ ਦੀਪਕ ਬਾਲੀਵਿਧਾਇਕ ਰਮਨ ਅਰੋੜਾਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜੋਤੀ ਜਗਾਉਣ ਨਾਲ ਹੋਈ।

ਇਸ ਦੌਰਾਨ ਬੁਲਾਰਿਆਂ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਬ੍ਰਾਹਮਣ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰਾਂਜਿਨ੍ਹਾਂ ਵਿੱਚ ਸੁਰਦਰਸ਼ਨ ਸ਼ਰਮਾਡਾ. ਵੀ.ਕੇ. ਵਾਸੂਦੇਵਰਾਜਿੰਦਰ ਸ਼ਰਮਾਵਿਨੋਦ ਕੁਮਾਰ ਦੱਤਾ ਅਤੇ ਭਾਰਤ ਭੂਸ਼ਣ ਸ਼ਰਮਾ ਸ਼ਾਮਲ ਹਨਨੂੰ ਸਮਾਜਖਾਸ ਕਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਆਰਤੀ ਨਾਲ ਹੋਈ।

Tags:

Advertisement

Latest News

Realme C73 5G ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ Realme C73 5G ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
New Delhi,01,JUN,2025,(Azad Soch News):- ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Realme ਦਾ C73 5G ਜਲਦੀ ਹੀ ਭਾਰਤ ਵਿੱਚ ਲਾਂਚ ਕੀਤਾ ਜਾਵੇਗਾ। ਇਸ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜੀਂਦ ਵਿੱਚ ਇੱਕ ਅੰਤਰਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਬਣਾਏਗਾ
ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ
ਕੈਨੇਡਾ ਤੋਂ 30 ਹਜ਼ਾਰ ਨੌਜਵਾਨਾਂ ਨੂੰ ਕੀਤਾ ਜਾਵੇਗਾ ਡਿਪੋਰਟ
ਥਾਈਲੈਂਡ ਦੀ ਓਪਲ ਸੁਚਤਾ ਬਣੀ ਮਿਸ ਵਰਲਡ 2025
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-06-2025 ਅੰਗ 696
ਉਪ ਕੁਲਪਤੀ ਡਾ. ਜੇ.ਪੀ.ਐਸ.ਗਿੱਲ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਲਈ ਪ੍ਰੇਰਿਆ