ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

   ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ ਅਤੇ ਮੇਅਰ ਨੇ 11 ਅਤੇ 12 ਫਰਵਰੀ, 2025 ਨੂੰ ਸ਼ੋਭਾ ਯਾਤਰਾ ਅਤੇ ਪ੍ਰਕਾਸ਼ ਉਤਸਵ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਢੁੱਕਵੀਂ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੁਲਿਸ ਨੂੰ ਇਹ ਵੀ ਕਿਹਾ ਕਿ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਢੁੱਕਵੀਂ ਟ੍ਰੈਫਿਕ ਵਿਵਸਥਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਅਧਿਕਾਰੀਆਂ ਨੂੰ ਪੁਖ਼ਤਾ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਕੰਟਰੋਲ ਰੂਮ ਸਥਾਪਤ ਕਰਨ ਲਈ ਵੀ ਕਿਹਾ ਗਿਆ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਜਲੰਧਰ ਨੂੰ ਸ਼ੋਭਾ ਯਾਤਰਾ ਦੇ ਰੂਟ 'ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਮੋਬਾਈਲ ਟਾਇਲਟ ਯੂਨਿਟ, ਸਟ੍ਰੀਟ ਲਾਈਟਾਂ ਅਤੇ ਸਜਾਵਟ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਸਿਹਤ ਵਿਭਾਗ ਨੂੰ ਇਸ ਮੌਕੇ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਵਿਸ਼ਾਲ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਜ਼ਰੂਰੀ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਵਿਭਾਗਾਂ ਨੂੰ ਰੂਟ ਪਲਾਨ ਤਿਆਰ ਕਰਨਾ, ਜ਼ਰੂਰੀ ਟ੍ਰੈਫਿਕ ਬਦਲਾਅ, ਪਬਲਿਕ ਐਡਰੈੱਸ ਸਿਸਟਮ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫਾਈ, ਪੁਲਿਸ ਕੰਟਰੋਲ ਰੂਮ ਦੀ ਸਥਾਪਨਾ ਸਮੇਤ ਵੱਖ-ਵੱਖ ਕੰਮ ਆਪਣੀ ਡਿਊਟੀ ਦੇ ਹਿੱਸੇ ਵਜੋਂ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸਿਵਲ ਸਰਜਨ ਨੂੰ ਇਸ ਵਿਸ਼ਾਲ ਸਮਾਗਮ ਦੌਰਾਨ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਐਂਬੂਲੈਂਸ, ਡਾਕਟਰਾਂ ਦੀ ਟੀਮ ਤਾਇਨਾਤ ਕਰਨ ਲਈ ਕਿਹਾ।

    ਮੇਅਰ ਵਿਨੀਤ ਧੀਰ ਨੇ ਧਾਰਮਿਕ ਸੰਗਠਨਾਂ ਨੂੰ ਉਨ੍ਹਾਂ ਦੇ ਸੁਝਾਵਾਂ ’ਤੇ ਜਲੰਧਰ ਨਗਰ ਨਿਗਮ ਵੱਲੋਂ ਜਲਦ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ, ਜਿਸਦਾ ਦਾ ਸੰਪਰਕ ਨੰਬਰ ਵੀ ਸਾਂਝਾ ਕੀਤਾ ਜਾਵੇਗਾ, ਤਾਂ ਜੋ ਧਾਰਮਿਕ ਸੰਗਠਨ ਵੱਲੋਂ ਕੋਈ ਵੀ ਉਨ੍ਹਾਂ ਨਾਲ ਸੰਪਰਕ ਕਰ ਸਕੇ। 

Tags:

Advertisement

Latest News

 ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ ਦਿਨ ਦਾ ਕੰਮਕਾਜੀ ਹਫ਼ਤਾ ਲਾਗੂ ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ ਦਿਨ ਦਾ ਕੰਮਕਾਜੀ ਹਫ਼ਤਾ ਲਾਗੂ
London,29 JAN,2025,(Azad Soch News:- ਬਰਤਾਨੀਆ ਦੀਆਂ 200 ਕੰਪਨੀਆਂ ਨੇ ਬਿਨਾਂ ਕਿਸੇ ਤਨਖਾਹ ਵਿੱਚ ਕਟੌਤੀ ਦੇ ਆਪਣੇ ਸਾਰੇ ਕਰਮਚਾਰੀਆਂ ਲਈ ਚਾਰ...
ਤੇਲੰਗਾਨਾ ਹਾਈ ਕੋਰਟ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਾਤ 11 ਵਜੇ ਤੋਂ ਬਾਅਦ ਸਿਨੇਮਾ ਘਰਾਂ ’ਚ ਫਿਲਮਾਂ ਵੇਖਣ ਤੋਂ ਰੋਕ
'ਆਪ' ਆਗੂ ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ
ਗਾਇਕ ਰਵਿੰਦਰ ਗਰੇਵਾਲ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣਾ ਜਾ ਰਿਹਾ ਹੈ
ਸਿਹਤ ਲਈ ਰਾਮਬਾਣ ਹੈ ਲੀਚੀ,ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
21 ਮਾਰਚ ਤੋਂ ਸ਼ੁਰੂ ਹੋਵੇਗਾ IPL 2025
ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲਲਾਲ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ