ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 25 ਅਪ੍ਰੈਲ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ।

ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਕੰਪਿਊਟਰ ਟੀਚਰਜ਼ ਸੰਘਰਸ਼ ਕਮੇਟੀ ਅਤੇ ‘10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੀ ਯੂਨੀਅਨ’ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਕੈਬਨਿਟ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਅਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ, ਅਤੇ ਪਰਸੋਨਲ, ਵਿੱਤ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮਿਲ ਕੇ ਇੰਨ੍ਹਾਂ ਸਬੰਧੀ ਯੋਗ ਹੱਲ ਲੱਭਣ ਲਈ ਕੰਮ ਕਰ ਰਹੇ ਹਨ। ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਹਿਮ ਮੁੱਦਿਆਂ 'ਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇਣ।

ਅੱਜ ਦੀਆਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ ਅਤੇ ਬਾਜ ਸਿੰਘ ਖਹਿਰਾ, ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਵੱਲੋਂ ਹਰਪ੍ਰੀਤ ਕੌਰ, ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਹਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਅਤੇ ‘10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਅਧਿਆਪਕ ਯੂਨੀਅਨ’ ਵੱਲੋਂ ਜਸਪਾਲ ਸਿੰਘ, ਗੌਰਵ, ਮਮਤਾ ਰਾਣੀ ਅਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਯੂਨੀਅਨ ਸਾਥੀ ਹਾਜਰ ਸਨ।

Tags:

Advertisement

Latest News

 ਬੀ.ਬੀ.ਐਮ.ਬੀ.  ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ...
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, ਅਪਰਾਧ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ