ਸਿਹਤ ਵਿਭਾਗ ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਫ਼ਿਰੋਜ਼ਪੁਰ,14 ਅਗਸਤ 2024:

          ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।

          ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਟਾਫ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ  ਜਿੱਥੇ ਐੱਚ.ਆਈ.ਵੀ /ਏਡਜ਼ ਅਤੇ ਟੀ.ਬੀ. ਵਰਗੀ ਨਾ ਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰੇਗਾ ਉੱਥੇ ਹੀ ਇਨ੍ਹਾਂ ਬਿਮਾਰੀਆਂ ਦੇ ਟੈਸਟ ਕਰਕੇ ਪੀੜਤ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕੀ ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿੱਚੋ ਇਸ ਬਿਮਾਰੀ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵਿਚ ਸਹਿਯੋਗ ਕਰਨ ਅਤੇ ਐੱਚ.ਆਈ.ਵੀ.ਏਡਜ਼  ਅਤੇ ਟੀ.ਬੀ.  ਦੀ ਬਿਮਾਰੀ ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ।

ਇਸ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਕਲੱਸਟਰ ਪ੍ਰੋਗਰਾਮ ਮੈਨੇਜਰਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਹ ਮੁਹਿੰਮ 12 ਅਗਸਤ ਤੋਂ ਲੈ ਕੇ 10 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਐਚ.ਆਈ.ਵੀ./ ਏਡਜ਼ ਬਾਰੇ ਜਾਗਰੂਕ ਕਰੇਗੀ ਇਸ ਦੌਰਾਨ ਇੱਛੁਕ ਲੋਕਾਂ ਦੇ ਐਚ.ਆਈ.ਵੀ. ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੇ 2 ਮਹੀਨਿਆਂ ਵਿੱਚ ਫਿਰੋਜ਼ਪੁਰ ਦੇ 60 ਤੋਂ ਜ਼ਿਆਦਾ ਪਿੰਡਾਂ ਵਿੱਚ ਇਸ ਮੁਹਿੰਮ ਤਹਿਤ ਲੋਕਾਂ ਨੂੰ ਐਚ.ਆਈ.ਵੀ./ ਏਡਜ਼ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਦੌਰਾਨ ਡਾ. ਨਿਖਿਲ ਗੁਪਤਾ ਐਸ.ਐਮ.ਓ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਲੋਕਾਂ ਨੋ ਅਪੀਲ ਕੀਤੀ ਕਿ ਸਾਨੂੰ ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਨਾਲ ਕਿਸੇ ਪ੍ਰਕਾਰ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਇਲਾਜ਼ ਲਈ ਏ.ਆਰ.ਟੀ. ਸੈਂਟਰ ਭੇਜਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

 ਡਾ. ਨਵੀਨ ਸੇਠੀ ਇੰਚਾਰਜ ਸੁਰਕਸ਼ਾ ਕਲੀਨਿਕਡਾਕਟਰ ਜਤਿੰਦਰ ਕੋਛੜ ਇੰਚਾਰਜ ਆਈ.ਸੀ.ਟੀ.ਸੀ ਡਾਕਟਰ ਅਕਾਸ਼ ਅਗਰਵਾਲ ਇੰਚਾਰਜ ਏ.ਆਰ.ਟੀ ਸੈਂਟਰ ਸਿਵਲ ਹਸਪਤਾਲ ਫ਼ਿਰੋਜ਼ਪੁਰਡਾਕਟਰ ਤੁਸ਼ਟੀਡਾਕਟਰ ਅਮਿਤੋਜ ਸਿੰਘ ਮੈਡੀਕਲ ਅਫਸਰ ਓ.ਐਸ.ਟੀ ਸੈਂਟਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੇ ਪੰਜਾਬ ਸਟੇਟ ਏਡ ਕੰਟਰੋਲ ਸੁਸਾਇਟੀ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੀ ਪ੍ਰਸੰਸਾ ਕਰਦੇ ਹੋਏ ਇਸ ਨੂੰ ਸਮੇਂ ਦੀ ਰੂਰਤ ਦੱਸਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਮਾਸ  ਮੀਡੀਆ ਅਫਸਰ ਸੰਜੀਵ ਕੁਮਾਰਡਿਪਟੀ ਮਾਸ ਮੀਡੀਆ ਅਸਰ ਨੇਹਾ ਭੰਡਾਰੀ ਤੇ ਅੰਕੁਸ਼ ਭੰਡਾਰੀਸੀ.ਐਸ.ਓ ਦਿਸ਼ਾ ਕਲੱਟਰ ਫਿਰੋਜ਼ਪੁਰ ਸਰਬਜੀਤ ਕੌਰਐਮ.ਐਲ.ਟੀ. ਅਮਨਦੀਪ ਕੌਰ, ਆਈ.ਸੀ.ਟੀ.ਸੀ. ਕਾਉਂਸਲਰ ਮੋਨਿਕਾ ਤੇ ਹੋਰ ਸਟਾਫ ਹਾਜ਼ਰ ਸੀ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ