ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ‘ਤੇ

ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਜ਼ੋਰਾਂ ‘ਤੇ

ਫ਼ਿਰੋਜ਼ਪੁਰ 26 ਜੁਲਾਈ 2024()

          ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਤ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਨੀਲਮ ਰਾਣੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾ ਰਹੇ ਹਨ।

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਵਣ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਕੁਲ 11 ਬਲਾਕਾਂ ਵਿੱਚ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਐੱਸ.ਐੱਮ.ਸੀ. ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਤਵਰਨ ਨੂੰ ਸ਼ੁੱਧ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਬੜੇ ਉਤਸ਼ਾਹ ਨਾਲ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੇ ਇਸ ਮੁਹਿੰਮ ਲਈ ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕਾਂ ਦੇ ਕੋਆਰਡੀਨੇਟਰ ਲਗਾਏ ਗਏ ਹਨਜਿਸ ਨਾਲ ਉਹ ਬਾਗਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਅਤੇ ਸਕੂਲਾਂ ਵਿੱਚ ਇਸ ਨੇਕ ਕਾਰਜ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੂਟਿਆਂ ਦੇ ਆਪਾਂ ਲ ਖਾ ਰਹੇ ਹਾਂ ਜਾਂ ਛਾਂ ਮਾਣ ਰਹੇ ਹਾਂ ਉਨ੍ਹਾਂ ਨੂੰ ਸਾਡੀਆਂ ਪਹਿਲੀਆਂ ਪੀੜ੍ਹੀਆਂ ਨੇ ਲਗਾਇਆ ਸੀ। ਸਾਨੂੰ ਵੀ ਨਵੀਂ ਪੀੜ੍ਹੀ ਲਈ ਨਵੇਂ ਲਦਾਰ ਬੂਟੇ ਲਗਾ ਕੇ ਕਰਜ਼ ਉਤਾਰਨਾ ਚਾਹੀਦਾ ਹੈ।

          ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਨਾਲ ਬੱਚਿਆਂ ਨੂੰ ਨਾ ਕੇਵਲ ਸੰਤੁਲਿਤ ਖੁਰਾਕ ਮਿਲੇਗੀ ਬਲਕਿ ਇਨ੍ਹਾਂ ਬੂਟਿਆਂ ਨੂੰ ਸਾਂਭ-ਸੰਭਾਲ ਕਰਨ ਦੀ ਸਿਖਿਆ ਵੀ ਮਿਲੇਗੀ। ਮੈਡਮ ਨੀਲਮ ਰਾਣੀ ਨੇ ਅਧਿਆਪਕਾਂ ਤੋਂ ਇਲਾਵਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ‘ਹਰ ਮਨੁੱਖ ਲਾਵੇ ਇੱਕ ਰੁੱਖ’ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਆਪਣੇ ਘਰਾਂ ਵਿੱਚ ਨਜ਼ਦੀਕੀ ਥਾਂ 'ਚ ਲਦਾਰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਜ਼ਿਲ੍ਹੇ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਸਰਸੈਂਟਰ ਹੈੱਡ ਟੀਚਰਹੈੱਡ ਟੀਚਰਇੰਚਾਰਜਅਧਿਆਪਕ ਅਤੇ ਵਿਦਿਆਰਥੀ ਬਹੁਤ ਚਾਅ ਅਤੇ ਉਤਸ਼ਾਹ ਨਾਲ ਵਾਤਾਵਰਨ ਲਈ ਯਤਨਸ਼ੀਲ ਹਨਜੋ ਕਿ ਬਹੁਤ ਸ਼ਲਾਘਾਯੋਗ ਕਦਮ ਹੈਉਹ ਬੂਟਿਆਂ ਨੂੰ ਲਗਾ ਕੇ ਉਹਨਾਂ ਦੀ ਪਾਲਣ ਪੋਸ਼ਣ ਕਰਨ ਲਈ ਵੀ ਕੰਮ ਕਰ ਰਹੇ ਹਨ

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ