ਸਿੱਖਿਆਰਥੀਆਂ ਨੂੰ ਐੱਮ.ਐੱਸ.ਐੱਮ.ਈ. ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ ਸ਼ੁਰੂ ਕੀਤੀ

ਸਿੱਖਿਆਰਥੀਆਂ ਨੂੰ ਐੱਮ.ਐੱਸ.ਐੱਮ.ਈ. ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ ਸ਼ੁਰੂ ਕੀਤੀ


ਗੁਰਦਾਸਪੁਰ, 14 ਜਨਵਰੀ (           ) - ਐੱਮ.ਐੱਸ.ਐੱਮ.ਈ. ਸੰਸਥਾਵਾਂ ਨੂੰ ਵੱਧ ਤੋਂ ਵੱਧ ਸਿੱਖਿਆਰਥੀਆਂ ਨੂੰ ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਦੁਆਰਾ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ (ਐੱਨ.ਏ.ਪੀ.ਐੱਸ.) ਨਾਮਕ ਇੱਕ ਸਕੀਮ  ਸ਼ੁਰੂ ਕੀਤੀ ਗਈ ਹੈ ।   ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ  ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਚਾਹਵਾਨ ਉਮੀਦਵਾਰ ਜੋ ਕਿ 8ਵੀਂ, 10ਵੀਂ, 12ਵੀਂ, ਆਈ.ਟੀ.ਆਈ, ਐਨ.ਟੀ.ਸੀ  ਪਾਸ ਆਦਿ ਪ੍ਰਾਰਥੀ ਅਪ੍ਰੈਟਿਸਸ਼ਿਪ ਲਈ https://www.apprenticeshipindia.gov.in/ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਉਨ੍ਹਾਂ ਦੁਆਰਾ ਚੁਣੇ ਗਏ ਅਦਾਰਿਆਂ ਨਾਲ ਸੰਪਰਕ ਕਰਨ ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਪੰਜਾਬ ਰਾਜ ਦੇ ਕਿਸੇ ਵੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਪੋਰਟਲ 'ਤੇ ਰਜਿਸਟ੍ਰੇਸ਼ਨ ਲਈ ਦਸਤਾਵੇਜ਼ ਦੀਆਂ ਕਾਪੀਆਂ ਦੇ ਨਾਲ ਭਰਿਆ ਹੋਇਆ ਨਿਰਧਾਰਿਤ ਪ੍ਰੋਫਾਰਮਾ ਸਬਮਿਟ ਕਰਨ । ਉਮੀਦਵਾਰਾਂ ਦੀ ਅਪ੍ਰੈਂਟਿਸ ਵਜੋਂ ਰਜਿਸਟ੍ਰੇਸ਼ਨ ਲਈ ਨਿਰਧਾਰਿਤ ਪ੍ਰੋਫਾਰਮਾ http://punjabitis.gov.in/ ਵੈੱਬਸਾਈਟ 'ਤੇ ਉਪਲਬਧ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਜਿਹੜੇ ਨਵੇਂ ਉਮੀਦਵਾਰ 15 ਅਪ੍ਰੈਲ ਜਾਂ ਉਸ ਤੋਂ ਪਹਿਲਾਂ ਰਜਿਸਟਰ ਕਰਦੇ ਹਨ ਉਹ ਪਹਿਲੇ ਬੈਚ ਵਿੱਚ ਅਲਾਟ ਕੀਤੇ ਜਾਣਗੇ ਅਤੇ ਜਿਹੜੇ ਇਸ ਮਿਤੀ ਤੋਂ ਬਾਅਦ ਪਰ 15 ਅਕਤੂਬਰ ਨੂੰ ਜਾਂ ਇਸ ਤੋਂ ਪਹਿਲਾਂ ਰਜਿਸਟਰ ਕਰਦੇ ਹਨ, ਉਨ੍ਹਾਂ ਨੂੰ ਉਸ ਸਾਲ ਦੇ ਦੂਜੇ ਬੈਚ ਵਿੱਚ ਅਲਾਟ ਕੀਤਾ ਜਾਵੇਗਾ । ਚੁਣੇ ਗਏ ਪ੍ਰਾਰਥੀਆਂ ਨੂੰ ਇਸ ਸਕੀਮ ਅਧੀਨ  ਮਾਨ-ਭੱਤਾ ਵੀ ਦਿੱਤਾ ਜਾਵੇਗਾ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ਼੍ਰੀ ਪਰਸ਼ੋਤਮ ਸਿੰਘ ਨੇ ਵੱਧ ਤੋਂ ਵੱਧ  ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਉਠਾਉਣ ਲਈ  https://www.apprenticeshipindia.gov.in/ ਵੈੱਬਸਾਈਟ ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਰਜਿਸਟਰੇਸ਼ਨ ਬਿਲਕੁਲ ਮੁਫ਼ਤ ਹੈ । ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹੇ ਦੀ ਸਰਕਾਰੀ ਆਈ.ਟੀ.ਆਈ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰਬਰ 217, ਬਲਾਕ –ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਨਿੱਜੀ ਤੌਰ 'ਤੇ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼