ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਫਿਰੋਜ਼ਪੁਰ 4 ਨਵੰਬਰ 2024.........

          ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ।

            ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।     

          ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈਜੋ ਕਿ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।

            ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਅੱਗੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। 

          ਉਨਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਰੂਰੀ ਦਸਤਾਵੇ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

            ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags:

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ