ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
By Azad Soch
On
ਚੰਡੀਗੜ੍ਹ, 1 ਨਵੰਬਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।
Latest News
ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ
14 Nov 2024 18:27:25
ਅੰਮ੍ਰਿਤਸਰ, 14 ਨਵੰਬਰ:
ਪੰਜਾਬ ਰਾਜ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43...