ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
By Azad Soch
On
ਚੰਡੀਗੜ੍ਹ, 28 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
Tags:
Related Posts
Latest News
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਅੱਜ ਖਾਪ ਮਹਾਪੰਚਾਇਤ
29 Dec 2024 10:59:08
Chandigarh,29 DEC, 2024,(Azad Soch News):- ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੋਰੀ ਸਰਹੱਦ 'ਤੇ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ...