ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ 

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ 

* ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ

Chandigarh,19 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ,ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ,ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।

ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ