ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਚੰਡੀਗੜ੍ਹ, 18 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਫੂਡ ਐਕਸਪੋਰਟਰਾਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੋਵੀਨਾਰ ਜਾਰੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੀਆਂ ਬਿਹਤਰੀਨ ਫੂਡ ਕੰਪਨੀਆਂ ਇਸ ਫੂਡ ਸ਼ੋਅ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੈਗਾ ਫੂਡ ਫੈਸਟੀਵਲ ਵਿੱਚ ਪੰਜਾਬ ਦੀਆਂ ਪ੍ਰਮੁੱਖ ਫੂਡ ਕੰਪਨੀਆਂ ਦੇ ਵਫ਼ਦ ਵੀ ਸ਼ਿਰਕਤ ਕਰਨਗੇ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਵੀ ਯਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਵੱਲੋਂ ਕੀਤੀ ਸਖ਼ਤ ਮਿਹਨਤ ਸਦਕਾ ਹੁਣ ਪੰਜਾਬ ਵਿੱਚ ਅਨਾਜ ਦੀ ਭਰਮਾਰ ਹੈ ਅਤੇ ਇਹ ਕੌਮੀ ਅਨਾਜ ਭੰਡਾਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਤਪਾਦਨਾਂ ਦੀ ਭਰਮਾਰ ਹੈ, ਇਸ ਲਈ ਹੁਣ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਦਲ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਵਿਦੇਸ਼ੀ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਰੋਜ਼ੀ-ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨ ਦੀ ਸਮਰੱਥਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ, ਮਾਰਕਫੈੱਡ ਅਤੇ ਪੰਜਾਬ ਐਗਰੋ ਵੱਲੋਂ ਪੰਜਾਬ ਦੇ ਖਾਧ ਪਦਾਰਥਾਂ ਖਾਸ ਕਰਕੇ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਵਰਗੇ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਰਟ "ਮੇਡ ਇਨ ਪੰਜਾਬ" ਜ਼ਰੀਏ ਖੁਰਾਕ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਦੀ ਇੱਕ ਪਹਿਲਕਦਮੀ ਹੈ ਅਤੇ ਇਸ ਦਾ ਉਦੇਸ਼ ਕੌਮਾਂਤਰੀ ਪੱਧਰ 'ਤੇ ਸਾਡੀ ਅਮੀਰ ਰਸੋਈ ਵਿਰਾਸਤ ਨੂੰ ਪ੍ਰਦਰਸ਼ਿਤ ਅਤੇ ਉਤਸ਼ਾਹਿਤ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਥਾਨਕ ਕਿਸਾਨਾਂ ਅਤੇ ਉਤਪਾਦਕਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਪੰਜਾਬੀ ਖੁਰਾਕ ਪਦਾਰਥਾਂ ਅਤੇ ਉਤਪਾਦਾਂ ਨੂੰ ਹੁਲਾਰਾ ਦੇਵੇਗਾ।
ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੀ ਹਾਜ਼ਰ ਸਨ।
Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ