ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਅੰਮ੍ਰਿਤਸਰ, 17 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ।

ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਨੋਰਮਾ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਸਮਰਪਿਤ ਹੈ ਅਤੇ ਮਹਾਂਕਾਵਿ ਦੀਆਂ ਤੁਕਾਂ ਦੇ ਨਾਲ ਉਨ੍ਹਾਂ ਦੇ ਜੀਵਨ ਦੀ ਕਹਾਣੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਅਜਾਇਬਘਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਯੋਗਦਾਨ ਨੂੰ ਬਿਆਨ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੈਨੋਰਮਾ ਵਿੱਚ ਕੁੱਲ 14 ਗੈਲਰੀਆਂ ਹਨ ਅਤੇ ਹਰੇਕ ਗੈਲਰੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਰਾਮਾਇਣ ਦੇ ਵਿਸ਼ੇਸ਼ ਪਹਿਲੂ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 14 ਗੈਲਰੀਆਂ ਵਿੱਚ ਰਿਸੈਪਸ਼ਨ ਏਰੀਆਭਗਵਾਨ ਸ੍ਰੀ ਵਾਲਮੀਕਿ ਜੀ ਦੇ ਵਿਸ਼ੇਸ਼ ਗੁਣਭਗਵਾਨ ਸ੍ਰੀ ਵਾਲਮੀਕਿ ਜੀ ਦਾ ਜਨਮ ਅਤੇ ਮੁੱਢਲਾ ਜੀਵਨਆਦਿ ਕਵੀ (ਪਹਿਲੇ ਕਵੀ)ਪਹਿਲਾ ਮਹਾਂਕਾਵਿਰਾਮਾਇਣ ਦੀ ਰਚਨਾਰਾਮਾਇਣ ਦੀਆਂ ਵਿਸ਼ੇਸ਼ਤਾਵਾਂਮਾਤਾ ਸੀਤਾ ਅਤੇ ਲਵ ਕੁਸ਼ਯੋਗੇਸ਼ਵਰ ਅਤੇ ਸੰਗੀਤੇਸ਼ਵਰਸੰਜੀਵਨੀ ਵਿਦਿਆਕੇ ਸਵਾਮੀਅਸ਼ਵਮੇਧ ਯੱਗਯੋਗ ਵਸ਼ਿਸ਼ਟਭਗਵਾਨ ਵਾਲਮੀਕਿ ਜੀ ਨਾਮ ਮਾਲਾ ਅਤੇ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਇਲਾਵਾਪੈਨੋਰਮਾ ਵਿੱਚ ਆਉਣ ਵਾਲਿਆਂ ਦੇ ਤਜਰਬੇ ਨੂੰ ਵਿਆਪਕ ਕਰਨ ਲਈ ਕਈ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨਜਿਸ ਵਿੱਚ ਇੱਕ ਕੈਫੇਟੇਰੀਆਸੋਵੀਨਰ ਸ਼ਾਪਲਾਇਬ੍ਰੇਰੀ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਹੂਲਤਾਂ ਮਹਿਮਾਨਾਂ ਦੀ ਫੇਰੀ ਨੂੰ ਹੋਰ ਸੁਖਾਲਾ ਬਣਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਪੈਨੋਰਮਾ ਇੱਕ ਮਹੱਤਵਪੂਰਨ ਸੱਭਿਆਚਾਰਕ ਅਤੇ ਇਤਿਹਾਸਕ ਸੁਮੇਲ ਹੈ ਅਤੇ ਇਸ ਨਾਲ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਤੇ ਯੋਗਦਾਨ ਅਤੇ ਰਾਮਾਇਣ ਦੇ ਮਹਾਂਕਾਵਿ ਵਿੱਚ ਦਿਲਚਸਪੀ ਰੱਖਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਇੰਜਨੀਅਰਿੰਗ ਦਾ ਲਾਜਵਾਬ ਨਮੂਨਾ ਹੈਜੋ ਦੁਰਲੱਭ ਆਰਕੀਟੈਕਚਰ ਅਤੇ ਸੁਹਜ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਨਾ ਸਿਰਫ਼ ਸੱਭਿਆਚਾਰਕ ਵਿਰਸੇ ਨੂੰ ਸੰਭਾਲੇਗੀ ਅਤੇ ਉਤਸ਼ਾਹਿਤ ਕਰੇਗੀਸਗੋਂ ਆਉਣ ਵਾਲੇ ਲੋਕਾਂ ਲਈ ਵਿੱਦਿਅਕ ਅਨੁਭਵ ਵੀ ਪ੍ਰਦਾਨ ਕਰੇਗੀ।\

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ