ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ

*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*

 

*ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ*

 

*ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ*

 

*ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ*

 

Chandigarh, 19 Sep,2024,(Azad Soch News):- ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।

 ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ।

ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੋਹਰੀ ਆਟੋਮੋਟਿਵ ਦਿੱਗਜ਼ ਬੀ.ਐਮ.ਡਬਲਿਊ. ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਨੂੰ ਅੰਤਰਰਾਸ਼ਟਰੀ ਨਕਸ਼ੇ 'ਤੇ ਉਜਾਗਰ ਕਰਨ ਦੇ ਨਾਲ-ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਹੀ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।

-----

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ