ਸਿਵਲ ਸਰਜਨ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਤੋ ਬਚਾ ਸੰਬੰਧੀ ਮੁਹਿੰਮ ਦਾ ਕੀਤਾ ਆਗਾਜ਼

ਸਿਵਲ ਸਰਜਨ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਤੋ ਬਚਾ ਸੰਬੰਧੀ ਮੁਹਿੰਮ ਦਾ ਕੀਤਾ ਆਗਾਜ਼

ਫ਼ਿਰੋਜ਼ਪੁਰ, 12 ਨਵੰਬਰ 2024:

          ਠੰਡ ਦੇ ਮੌਸਮ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਨੁਮੋਨੀਆ ਬਿਮਾਰੀ ਤੋਂ ਬਚਾ ਸੰਬੰਧੀ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ 12 ਨਵੰਬਰ ਤੋ ਸ਼ੁਰੂ ਹੋਣ ਵਾਲੀ ਇਹ ਮੁਹਿੰਮ 28 ਫਰਵਰੀ 2025 ਤਕ ਚੱਲੇਗੀ, ਜਿਸ ਦਾ ਮੁੱਖ ਮੰਤਵ ਪਿੰਡ ਪੱਧਰ ਤੇ 0-5 ਸਾਲ ਦੇ ਹਰੇਕ ਬੱਚੇ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣਾ ਹੈ ਸਿਹਤ ਵਿਭਾਗ ਵੱਲੋਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਨੁਮੋਨੀਆ ਤੋਂ ਬਚਾ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ 

          ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਸੁਨੇਹਾ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਭਰ ਵਿਚ ਹਰ ਸਾਲ ਇਕ ਲੱਖ ਤੋ ਵੱਧ ਬੱਚਿਆਂ ਦੀ ਮੌਤ ਦਾ ਮੁੱਖ ਕਰਨ ਨੁਮੋਨੀਆ ਦੀ ਬਿਮਾਰੀ ਬਣਦੀ ਹੈ ਅਤੇ ਜੇਕਰ ਅਸੀਂ ਥੋੜ੍ਹੀ ਜਿਹੀ ਜਾਗਰੂਕਤਾ ਨਾਲ ਆਪਣੀ ਤੇ ਬੱਚਿਆਂ ਦੀ ਸਿਹਤ ਵੱਲ ਧਿਆਨ ਦੇਈਏ ਤਾਂ ਬੱਚਿਆਂ ਦੀ ਮੌਤ ਦਰ ਕਾਫੀ ਹੱਦ ਤੱਕ ਘਟਾਈ ਜਾ ਸਕਦੀ ਹੈ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ ਬਲਾਕ ਪੱਧਰ ਤੋਂ ਪਿੰਡ ਪੱਧਰ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕ ਕਰਨ ਦੇ ਨਾਲ ਨੁਮੋਨੀਆ ਨਾਲ ਪੀੜਤ ਬੱਚਿਆਂ ਦਾ ਇਲਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚੇ ਲਈ ਮਾਂ ਦਾ ਦੁੱਧ ਬੇਹੱਦ ਜ਼ਰੂਰੀ ਹੈਕਿਉਂਕਿ ਬੱਚੇ ਨੂੰ ਮਾਂ ਦੇ ਦੁੱਧ ਵਿਚ ਸਾਰੇ ਪੌਟਿਕ ਅਹਾਰ ਮਿਲਦੇ ਹਨ ਅਤੇ ਬੱਚੇ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਨੂੰ ਸਾਹ ਲੈਣ ਵਿਚ ਦਿੱਕਤ ਆਵੇ ਜਾਂ ਕੁਝ ਵੀ ਖਾਣ ਤੋਂ ਬਾਅਦ ਉਲਟੀ ਕਰ ਦੇਵੇ ਤਾਂ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈਕਿਉਂਕਿ ਇਹ ਵੀ ਨੁਮੋਨੀਆ ਦੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਜੇਕਰ ਬੱਚੇ ਦੀ ਛਾਤੀ ਧਸੀ ਮਹਿਸੂਸ ਹੋਵੇ ਤਾਂ ਵੀ ਉਸ ਦਾ ਇਲਾਜ਼ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਤੰਦਰੁਸਤੀ ਲਈ ਉਸਦਾ ਠੀਕ ਸਮੇਂ ਤੇ ਟੀਕਾਕਰਨ ਕਰਵਾਉਣਾ ਵੀ ਅਤਿ ਜ਼ਰੂਰੀ ਹੈ।

          ਇਸ ਦੌਰਾਨ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਨੂੰ ਪਰਹੇਜ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਦੇ ਨਜ਼ਦੀਕ ਤਾਂ ਬਿਲਕੁਲ ਵੀ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਖਾਂਸੀ ਕਰਨ ਜਾਂ ਛਿੱਕਣ ਸਮੇਂ ਵਿਅਕਤੀ ਨੂੰ ਆਪਣਾ ਮੂੰਹ ਰੂਮਾ ਜਾਂ ਟੀਸ਼ੂ ਪੇਪਰ ਨਾਲ ਢੱਕ ਲੈਣਾ ਚਾਹੀਦਾ ਹੈ ਤਾਂ ਜੋ ਛਿੱਕਣ ਸਮੇਂ ਡਿੱਗਣ ਵਾਲੇ ਡਰੋਪਸ ਕਿਸੇ ਹੋਰ ਵਿਅਕਤੀ ਨੂੰ ਆਪਣੀ ਲਪੇਟ ਵਿਚ ਨਾ ਲੈ ਸਕਣਕਿਉਂਕਿ ਅਜਿਹਾ ਹੋਣ `ਤੇ ਦੂਸਰਾ ਵਿਅਕਤੀ ਵੀ ਬਿਮਾਰੀ ਨਾਲ ਪੀੜਤ ਹੋ ਸਕਦਾ ਹੈ। ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨਡਾ. ਮਨਦੀਪ ਕੌਰ ਡੀ.ਐਫ.ਪੀ.ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀਪਰਮਵੀਰ ਮੋਂਗਾ ਸੁਪਰਡੰਟ, ਵਿਕਾਸ ਕਾਲਰਾ ਪੀ.. ਆਦਿ ਹਾਜ਼ਰ ਸਨ

Tags:

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ