ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,12 ਜੁਲਾਈ 2024 :

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂਸਮੂਹ ਸੀਨੀਅਰ ਮੈਡੀਕਲ ਅਫਸਰਾਂਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨਐਨ.ਆਈ.ਐਮ.ਏ.ਨਰਸਿੰਗ ਕਾਲਜਾਂਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਪੁਰ ਵਿੱਚ ਫਲੱਡ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਬਨਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੜ੍ਹਾ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੀਟਿੰਗ ਵਿੱਚ ਸਿਵਲ ਸਰਜਨ ਨੇ ਸਮੂਹ ਨਰਸਿੰਗ ਕਾਲਜ ਅਤੇ ਆਯੁਰਵੈਦਿਕ ਕਾਲਜ ਦੇ ਮੁਖੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਮੰਗ ਕੀਤੀ ਅਤੇ ਨਰਸਿੰਗ ਵਿਦਿਆਰਥੀਆਂ ਦੇ ਡਿਊਟੀ ਰੋਸਟਰ ਬਣਾਉਣ ਲਈ ਕਿਹਾ ਗਿਆ। ਕੈਮਿਸਟ ਐਸੋਸੀਏਸ਼ਨ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਲੋੜ ਪੈਣ ਤੇ ਐਮਰਜੈਂਸੀ ਦਵਾਈਆਂ ਉਪਲਬਧ ਕਰਵਾਉਣ ਲਈ ਕਿਹਾ ਗਿਆ

ਸਿਵਲ ਸਰਜਨ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਐਨ.ਆਈ.ਐਮ.ਏ ਫ਼ਿਰੋਪੁਰ ਸ਼ਹਿਰ ਅਤੇ ਛਾਉਣੀ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਮੰਗ ਕੀਤੀ ਗਈ ਅਤੇ ਹੜ੍ਹਾਂ ਦੋਰਾਨ ਜ਼ਰੂਰਤ ਪੈਣ ਤੇ ਪੈਰਾ ਮੈਡੀਕਲਮੈਡੀਕਲ ਸਟਾਫਦਵਾਈਆਂਐਂਬੂਲੈਂਸਬੈਡ ਆਦਿ ਮੁਹਈਆ ਕਰਵਾਉਣ ਲਈ ਕਿਹਾ ਗਿਆ। ਮੀਟਿੰਗ ਵਿੱਚ ਸੁਪਰਡੰਟ ਪਰਮਵੀਰ ਮੋਂਗਾ ਅਤੇ ਪੀ.. ਵਿਕਾਸ ਕਾਲੜਾ ਵੀ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ