ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਮਾਨਸਾ, 04 ਦਸੰਬਰ :
ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਡਾ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਹੁਤ ਮਹੱਤਵਪੂਰਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਖੇ ਕੋਈ ਵੀ ਮਰੀਜ਼ ਇੱਕ ਆਸ ਦੀ ਕਿਰਨ ਲੈ ਕੇ ਆਉਂਦਾ ਹੈ। ਇਸ ਲਈ ਮਰੀਜ਼ ਅਤੇ ਉਸ ਦੇ ਪਰਿਵਾਰਿਕ ਮੈਂਬਰ ਉਸ ਸੰਸਥਾ ਵਿੱਚੋਂ ਖੁਸ਼ ਹੋ ਕੇ ਜਾਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਲਈ 100 ਦਿਨ ਦੀ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਨੂੰ ਇਸ ਤਪਦਿਕ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਉਨ੍ਹਾਂ 08 ਤੋਂ 10 ਦਸੰਬਰ 2024 ਤੱਕ ਚੱਲਣ ਵਾਲੀ ਪੋਲੀਓ ਦੀ ਮੁਹਿੰਮ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਬਾਰੇ ਵੀ ਨਵੇਂ ਭਰਤੀ ਡਾਕਟਰਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਜੈ ਕੁਮਾਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸੰਦੀਪ ਸਿੰਘ ਸੁਪਰਡੈਂਟ, ਚੰਦਰਸ਼ੇਖਰ, ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਸੰਤੋਸ਼ ਭਾਰਤੀ ਤੋਂ ਇਲਾਵਾ ਨਵ-ਨਿਯੁਕਤ ਮੈਡੀਕਲ ਅਫਸਰ ਮੌਜੂਦ ਸਨ।

Tags:

Advertisement

Latest News

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ। ਖੋਜ ‘ਚ ਇਹ ਸਾਬਤ ਹੋਇਆ ਹੈ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ
ਨਵੇਂ ਗਾਣੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਮੁੜ ਸ਼ਾਨਦਾਰ ਮੌਜ਼ੂਦਗੀ ਦਰਜ਼ ਕਰਵਾਉਂਣਗੇ ਗਾਇਕ ਸੁਰਜੀਤ ਖਾਨ
ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ