ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸੀ.ਐਮ.ਦੀ ਯੋਗਸ਼ਾਲਾ ਯੋਗ ਰਾਹੀਂ ਦੇ ਰਹੀ ਹੈ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ
-(1).jpg)
ਮਾਨਸਾ, 24 ਅਪ੍ਰੈਲ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਯੋਗ ਰਾਹੀਂ ਯੁੱਧ ਨਸ਼ਿਆਂ ਵਿਰੂੱਧ ਮੁਹਿੰਮ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਵੱਖ-ਵੱਖ ਥਾਵਾਂ ਉਪਰ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ, ਜਿੰਨ੍ਹਾਂ ਦਾ ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਨਾਲ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਮਿਲ ਰਹੀ ਹੈ, ਉਥੇ ਹੀ ਯੋਗਾ ਮਨੁੱਖ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਵੀ ਦੂਰ ਰੱਖਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਕਰਨ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਮੋਟਾਪਾ ਰੋਗਾਂ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਵਿੱਚ ਲਾਭ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਯੋਗਾ ਸਿਖਣ ਦੇ ਚਾਹਵਾਨ ਹੈਲਪਲਾਈਨ ਨੰਬਰ 76694-00500 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.
Related Posts
Latest News
