ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

*ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ*

*ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਖਿਡਾਰੀ*

ਗੁਰੂਹਰਸਹਾਏ /ਫ਼ਿਰੋਜ਼ਪੁਰ, 3 ਮਾਰਚ 2025 ( ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ, ਹਾਕੀ ਸਟੇਡੀਅਮ ਫਿਰੋਜ਼ਪੁਰ, ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਤੀਏ ਵਾਲਾ ਤੇ ਤੂਤ ਆਦਿ ਵਿਖੇ ਕੋਚਾਂ ਵੱਲੋਂ ਸਵੇਰ ਅਤੇ ਸ਼ਾਮ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। 

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਵਿਅਕਤੀਗਤ ਪ੍ਰਦਰਸ਼ਨ ਅਤੇ ਸਮਾਜਿਕ ਜੀਵਨ ਦੋਵਾਂ 'ਤੇ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਖਿਡਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ।ਇਨ੍ਹਾਂ ਸੈਸ਼ਨਾਂ ਦੌਰਾਨ ਕੋਚ ਗਗਨ ਮਾਟਾ , ਜਗਮੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਨਮੀਤ ਸਿੰਘ ਅਤੇ ਤੇਜਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Advertisement

Latest News

ਪੰਜਾਬੀ ਫਿਲਮ 'ਲੱਕੜਬੱਘੇ',ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਪੰਜਾਬੀ ਫਿਲਮ 'ਲੱਕੜਬੱਘੇ',ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ
Patiala,15,MARCH,2025,(Azad Soch News):- ਪੰਜਾਬੀ ਫਿਲਮ 'ਲੱਕੜਬੱਘੇ',ਜਿਸ ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਓਟੀਟੀ ਪਲੇਟਫ਼ਾਰਮ (OTT Platform)...
ਆਈ.ਪੀ.ਐੱਲ.ਦੇ 18ਵੇਂ ਸੈਸ਼ਨ ਤੋਂ ਪਹਿਲਾਂ ਦਿੱਲੀ ਕੈਪੀਟਲਸ ਨੇ ਸ਼ੁੱਕਰਵਾਰ ਨੂੰ ਆਪਣੇ ਕਪਤਾਨ ਦੇ ਨਾਂ ਦਾ ਐਲਾਨ ਕੀਤਾ
ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-03-2025 ਅੰਗ 713
ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ