ਪੁਲਿਸ ਕਮਿਸ਼ਨਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਮਿਸਾਲੀ ਸੇਵਾਵਾਂ ਦੇਣ ਵਾਲੇ 15 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਪੁਲਿਸ ਕਮਿਸ਼ਨਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਮਿਸਾਲੀ ਸੇਵਾਵਾਂ ਦੇਣ ਵਾਲੇ 15 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਜਲੰਧਰ, 26 ਅਪ੍ਰੈਲ:

 

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ  'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ

 ਤਹਿਤ ਅੱਜ ਕਮਿਸ਼ਨਰੇਟ ਪੁਲਿਸ  ਜਲੰਧਰ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ।

  ਸੀ.ਪੀ. ਵਲੋਂ 15 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ  ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਖ਼ਤਰੇ ਨੂੰ ਰੋਕਣ ਲਈ ਕੀਤੇ ਅਣਥੱਕ ਯਤਨਾਂ ਲਈ ਨਕਦ ਇਨਾਮ ਅਤੇ ਪ੍ਰਸ਼ੰਸਾ ਸਰਟੀਫਿਕੇਟ ਨਾਲ ਸਨਮਾਨਿਆ।

   ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਵਲੋਂ ਸਮਰਪਣ ਭਾਵਨਾ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਸਨਮਾਨਿਤ ਅਧਿਕਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਮਿਸਾਲੀ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਉਪਰਾਲੇ ਨਾਲ ਜਿੱਥੇ ਸਬੰਧਿਤ ਇਨ੍ਹਾਂ ਅਧਿਕਾਰੀਆਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਵੇਗਾ, ਉੱਥੇ ਬਾਕੀ ਪੁਲਿਸ ਮੁਲਾਜ਼ਮਾਂ ਨੂੰ ਪ੍ਰੇਰਨਾ ਵੀ ਮਿਲੇਗੀ।  ਕਮਿਸ਼ਨਰੇਟ ਪੁਲਿਸ ਵਲੋਂ ਕਰਵਾਏ ਇਸ ਸਮਾਗਮ ਨਾਲ ਪੁਲਿਸ ਡਿਊਟੀ ਪ੍ਰਤੀ ਸਮਰਪਣ ਭਾਵਨਾ ਵੀ ਹੋਰ ਵਧੇਗੀ।

   ਇਸ ਸਮਾਗਮ ਵਿੱਚ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ. (ਜਾਂਚ) ਜਯੰਤ ਪੁਰੀ ਵੀ ਸ਼ਾਮਲ ਸਨ।

Tags:

Advertisement

Latest News

ਧਰਮਸ਼ਾਲਾ ਵਿੱਚ ਚੱਲ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਧਰਮਸ਼ਾਲਾ ਵਿੱਚ ਚੱਲ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ
Dharamshala,09,MAY,2025,(Azad Soch News):-    ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪਾਕਿਸਤਾਨ ਨੇ ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਵੀ ਡਰੋਨ ਹਮਲੇ ਕੀਤੇ...
ਚੰਡੀਗੜ੍ਹ ਵਿੱਚ ਡਾਕਟਰਾਂ ਦੀਆਂ ਛੁੱਟੀਆਂ ਰੱਦ: 24 ਘੰਟੇ ਡਿਊਟੀ ਲਈ ਤਿਆਰ ਰਹਿਣਗੇ
ਹਰਿਆਣਾ ਦੇ 5 ਹਜ਼ਾਰ ਪਰਿਵਾਰਾਂ ਨੂੰ ਮਿਲਿਆ ਵੱਡਾ ਤੋਹਫ਼ਾ
ਹਾਲਾਤਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅੱਜ 9 ਮਈ ਨੂੰ ਛੁੱਟੀ ਐਲਾਨ
ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ
ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ
ਭਾਰਤੀ ਫੌਜ ਨੇ ਪਾਕਿਸਤਾਨ ਦੇ ਕਰਾਚੀ, ਲਾਹੌਰ ਅਤੇ ਸਿਆਲਕੋਟ 'ਤੇ ਵੱਡਾ ਹਮਲਾ ਕੀਤਾ