ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ ਹੋਣ ਲੱਗੀ

 ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਗੰਭੀਰ ਹੋਣ ਲੱਗੀ

Chandigarh,13 DEC,2024,(Azad Soch News):- ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ (Khanuri Border) 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦੀ ਹਾਲਤ ਗੰਭੀਰ ਹੋਣ ਲੱਗੀ ਹੈ,ਉਨ੍ਹਾਂ ਦੀ ਕਿਡਨੀ ਫ਼ੇਲ ਹੋਣ ਦਾ ਖ਼ਤਰਾ ਹੈ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਪਟੀਸ਼ਨ 'ਚ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ,ਇਸ ਪਟੀਸ਼ਨ ਦੀ ਅੱਜ ਸੁਣਵਾਈ ਹੋ ਸਕਦੀ ਹੈ,ਅੱਜ ਸ਼ੁਕਰਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 18ਵਾਂ ਦਿਨ ਹੈ, ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ,ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ,ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ,ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ,ਉਨ੍ਹਾਂ ਦਾ ਵਜ਼ਨ ਕਰੀਬ 12 ਕਿਲੋ ਘਟ ਗਿਆ ਹੈ।

ਕਿਡਨੀ ਦੇ ਨੁਕਸਾਨ ਦਾ ਖ਼ਤਰਾ ਹੈ,ਇਸ ਤੋਂ ਇਲਾਵਾ ਲੀਵਰ ਦੀ ਵੀ ਸਮੱਸਿਆ ਵੀ ਹੋ ਸਕਦੀ ਹੈ,ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕੋਈ ਗੱਲ ਨਾ ਕੀਤੇ ਜਾਣ ਕਾਰਨ ਹੁਣ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਵੀ ਸਰਗਰਮ ਹੋ ਗਿਆ ਹੈ, ਐਸਕੇਐਮ ਆਗੂ ਰਾਕੇਸ਼ ਟਿਕੈਤ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸ਼ੁਕਰਵਾਰ ਨੂੰ ਡੱਲੇਵਾਲ ਦਾ ਪਤਾ ਲੈਣ ਲਈ ਖਨੌਰੀ ਬਾਰਡਰ (Khanuri Border) ਪਹੁੰਚਣਗੇ,ਇਸ ਦੌਰਾਨ ਤੀਜੀ ਵਾਰ ਕਿਸਾਨਾਂ ਦੇ ਦਿੱਲੀ ਮਾਰਚ (Delhi March) ਨੂੰ ਲੈ ਕੇ ਵੱਡੀ ਰਣਨੀਤੀ ਬਣਾਈ ਜਾ ਸਕਦੀ ਹੈ।

Advertisement

Latest News

ਸੈਮਸੰਗ ਨੇ 9000 ਤੋਂ ਵੀ ਘੱਟ ਕੀਮਤ ਨਾਲ ਲਾਂਚ ਕੀਤਾ ਨਵਾਂ 5G ਫੋਨ ਸੈਮਸੰਗ ਨੇ 9000 ਤੋਂ ਵੀ ਘੱਟ ਕੀਮਤ ਨਾਲ ਲਾਂਚ ਕੀਤਾ ਨਵਾਂ 5G ਫੋਨ
New Delhi,18 DEC,2024,(Azad Soch News):- ਸੈਮਸੰਗ ਨੇ ਭਾਰਤ ਵਿੱਚ ਇੱਕ ਨਵਾਂ ਅਤੇ ਸਸਤਾ ਸਮਾਰਟਫੋਨ ਲਾਂਚ ਕੀਤਾ ਹੈ,ਇਸ ਫੋਨ ਦਾ ਨਾਂ...
ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
ਨਵੀਂ ਫਿਲਮ 'ਹਸਰਤ' ਦੀ ਪਹਿਲੀ ਝਲਕ ਰਿਲੀਜ਼, ਫਿਲਮ ਓਟੀਟੀ ਪਲੇਟਫਾਰਮ ਉਤੇ ਹੋਵੇਗੀ ਰਿਲੀਜ਼
ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ