ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
By Azad Soch
On
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।
ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ
Tags:
Latest News
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
04 Dec 2024 21:15:03
ਚੰਡੀਗੜ੍ਹ, 4 ਦਸੰਬਰ:
ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...