ਪਿੰਡ ਪੱਧਰ ਤੇ ਲਗਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ-ਵਿਧਾਇਕ ਸੇਖੋਂ

ਪਿੰਡ ਪੱਧਰ ਤੇ ਲਗਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਤ-ਵਿਧਾਇਕ  ਸੇਖੋਂ

ਫ਼ਰੀਦਕੋਟ, 12 ਜੁਲਾਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾਉਣ ਦੀ ਮੁਹਿੰਮ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਬਰੂਹਾਂ ਤੇ ਕੈਂਪ ਲਗਾ ਕੇ ਮੌਕੇ 'ਤੇ ਹੀ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਰੀਦਕੋਟ ਸ  ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਪਿੰਡ ਪੱਖੀ ਕਲਾਂ ਵਿਖੇ ਲਗਾਏ ਗਏ ਸੱਤਵੇਂ ਸੁਵਿਧਾ ਕੈਂਪ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਮੌਜੂਦ ਸਨ।

ਵਿਧਾਇਕ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਇਲਾਵਾ ਭਾਗਥਲਾ ਕਲਾਂਭਾਗਥਲਾ ਖੁਰਦਪਹਿਲੂਵਾਲਾਹਰਦਿਆਲੇਆਣਾਮੱਲੇਵਾਲਾ ਅਤੇ ਭੋਲੂਵਾਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਜਿੱਥੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ

 

ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਸ. ਸੇਖੋਂ ਨੇ ਦੱਸਿਆ ਕਿ ਪੱਖੀ ਕਲਾਂ ਦੇ ਸੇਮ ਨਾਲੇ ਦੀ ਸਫਾਈ ਦਾ ਕੰਮ ਕੱਲ ਤੋਂ ਸ਼ੁਰੂ ਹੋਵੇਗਾ। ਪਿੰਡ ਦੇ ਨੋਜਵਾਨਾਂ ਵੱਲੋਂ ਜਿੰਮ ਦੀ ਮੁਰੰਮਤ ਅਤੇ ਨਵੇਂ ਸਮਾਨ ਖਰੀਦਣ ਸਬੰਧੀ ਮੰਗ ਤੇ ਫੁੱਲ ਚੜਾਉਂਦਿਆਂ ਡਿਪਟੀ ਕਮਿਸ਼ਨਰ ਨੇ ਤੁਰੰਤ 40 ਹਜ਼ਾਰ ਰੁਪਏ ਖਰਚ ਕੇ ਜਿੰਮ ਰਿਪੇਅਰ ਅਤੇ ਖਰੀਦ ਲਈ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡ ਪੱਖੀ ਕਲਾਂ ਦੇ ਮਿਡਲ ਸਕੂਲ ਨੂੰ ਅੱਪਡੇਟ ਕਰਕੇ ਕਲਾਸਾਂ ਸ਼ੁਰੂ ਕਰਨ ਲਈ ਕੇਸ ਸਰਕਾਰ ਨੂੰ ਭੇਜਿਆ ਜਾਵੇਗਾ।

ਵਿਧਾਇਕ ਸ. ਸੇਖੋਂ ਨੇ ਪਿੰਡ ਪਹਿਲੂਵਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਤੇ ਬੋਲਦਿਆਂ ਕਿਹਾ ਕਿ ਅਗਲੇ ਤਿੰਨ ਚਾਰ ਦਿਨਾਂ ਵਿੱਚ ਸਾਰੀਆਂ ਮੰਗਾਂ ਪੂਰੀਆਂ ਹੋ ਜਾਣ ਗਈਆਂ। ਉਨ੍ਹਾਂ ਕਿਹਾ ਕਿ ਅਗਲੇ ਸੀਜ਼ਨ ਤੋਂ ਪਹਿਲਾਂ ਜਲਦੀ ਹੀ ਪਿੰਡ ਦੀ ਦਾਣਾ ਮੰਡੀ ਵਿੱਚ ਸ਼ੈੱਡ ਵੀ ਬਣਾ ਦਿੱਤਾ ਜਾਵੇਗਾ। ਇਸ ਦੇ ਨਾਲ ਪੀਣ ਵਾਲੇ ਪਾਣੀ ਦੇ ਪ੍ਰਬੰਧ ਤੋਂ ਇਲਾਵਾ ਪਿੰਡ ਦੀ ਸਫਾਈ ਵੀ ਕਾਰਵਾਈ ਜਾਵੇਗੀ।

ਆਟਾ ਦਾਲ ਸਕੀਮ ਸੰਬੰਧੀ ਸ਼ਿਕਾਇਤਾਂ ਸਬੰਧੀ ਦਰਖਾਸਤ ਪ੍ਰਾਪਤ ਹੋਣ ਤੇ ਸ. ਸੇਖੋਂ ਨੇ ਕਿਹਾ ਕਿ ਲੋੜਵੰਦ ਆਪਣੇ ਫਾਰਮ ਭਰ ਕੇ ਦੇਣ ਤਾਂ ਜੋਨਵਾਂ ਪੋਰਟਲ ਬਨਣ ਤੋਂ ਬਾਅਦ ਇਸ ਸਬੰਧੀ ਲਾਭ ਦਿੱਤਾ ਜਾ ਸਕੇ। ਉਹਨਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਟੁੱਟੇ ਘਰਾਂ ਦਾ ਮੁਆਵਜ਼ਾ ਵੀ ਰਾਜ ਆਫ਼ਤ ਸੁਧਾਰ ਫੰਡ ਵਿੱਚੋਂ ਦਿੱਤਾ ਜਾਵੇਗਾ। ਪਖਾਨਿਆਂ ਦੀ ਸਮੱਸਿਆ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਵੇਂ ਪਖਾਨੇ ਬਣਾਉਣ ਦਾ ਟੀਚਾ ਜਲਦ ਹੀ ਹਾਸਲ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਗਜੀਤ ਸਿੰਘਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਰੀਦਕੋਟ ਨਵੀਨ ਗਡਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
 
Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ