ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ
Chandigarh, 22 November,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ,ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ (CCTV Cameras) ਜ਼ਰੀਏ ਕੀਤੀ ਜਾਵੇਗੀ,ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ (Punjab Police) ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ,ਚੰਡੀਗੜ੍ਹ ਰੋਡ (Chandigarh Road) ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ,ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ,ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ,ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ,ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ,ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ,ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਬਰਨਾਲਾ (Barnala) ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ (SD College of Education, Barnala) ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।