ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

ਮਾਨਸਾ, 26 ਜੁਲਾਈ:
ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ।
ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ ਲਈ 31 ਅਗਸਤ, 2024 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਪੁਰਸਕਾਰ ਲਈ ਯੋਗ ਵਿਅਕਤੀ ਜਾਂ ਸੰਸਥਾਵਾਂ ਵੱਲੋਂ ਆਨਲਾਈਨ ਪੋਰਟਲ https://awards.gov.in  ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।  
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਅਪਲਾਈ ਕਰਨ ਦੀਆਂ ਸ਼ਰਤਾਂ, ਪੁਰਸਕਾਰ ਲਈ ਚੋਣ ਪ੍ਰਕਿਰਿਆ, ਲੋੜੀਂਦੀਆਂ ਯੋਗਤਾਵਾਂ ਜਾਂ ਆਪਦਾ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸੂਚੀ ਆਦਿ ਸਭ ਕੁੱਝ ਆਨਲਾਈਨ ਪੋਰਟਲ  https://awards.gov.in ’ਤੇ ਉਪਲੱਬਧ ਹੈ। ਚਾਹਵਾਨ ਵਿਅਕਤੀ ਜਾਂ ਸੰਸਥਾ ਜਿਹੜੇ ਆਪਦਾ ਪ੍ਰਬੰਧਨ ਦੌਰਾਨ ਵਧੀਆ ਸੇਵਾਵਾਂ ਦੇ ਰਹੇ ਹਨ ਜਾਂ ਦਿੱਤੀਆਂ ਹਨ ਉਹ ਉਕਤ ਵੈਬਸਾਈਟ ਉੱਪਰ 31 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ