ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਦੇ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਦੇ ਸੋਸ਼ਲ ਮੀਡੀਆ ਹੈਡਲਜ਼ ਨਾਲ ਜੁੜਨ ਦੀ ਕੀਤੀ ਅਪੀਲ

ਫ਼ਰੀਦਕੋਟ 27 ਮਾਰਚ,2024
ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ   ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਰਾਬਤਾ ਰੱਖਣ ਅਤੇ ਹਰ ਲੋੜੀਂਦੀ ਜਾਣਕਾਰੀ ਉਨ੍ਹਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਇਕ ਅਸਰਦਾਰ ਮਾਧਿਅਮ ਵਜੋਂ ਉਭਰਿਆ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਦਾ ਇਸਤੇਮਾਲ ਵੋਟਰ ਜਾਗਰੂਕਤਾ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਹੈਂਡਲ ਕਾਰਜ਼ਸ਼ੀਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਵੋਟਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟਸ deofaridkot (ਫੇਸਬੁੱਕ) https://www.facebook.com/deo.faridkot?mibextid=ZbWKwL , deofaridkot  (ਇੰਸਟਾਗ੍ਰਾਮ) https://www.instagram.com/deofaridkot?igsh=MWw3OGEwN2Zubm44eA==  ਅਤੇ deofarikdot (ਟਵੀਟਰ) https://x.com/DeoFaridkot?t=toSV9WfG2agBNRB7MUTXTQ&s=09 ਤੇ ਜੁੜ ਸਕਦੇ ਹਨ।

 


ਉਨ੍ਹਾਂ ਕਿਹਾ ਕਿ ਨਾਗਰਿਕ ਇਨ੍ਹਾਂ ਹੈਡਲਜ਼ ਦੇ ਕਿਊ-ਆਰ ਕੋਡ ਸਕੈਨ ਕਰਕੇ ਵੀ ਫਾਲੋਅ ਕਰ ਸਕਦੇ ਹਨ ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ 01 ਜੂਨ ਨੂੰ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਉਤਸਵ ਚੋਣਾਂ ਦਾ ਪਰਵਦੇਸ਼ ਦਾ ਗਰਵ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685