ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
.jpg)
ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ
ਫ਼ਿਰੋਜ਼ਪੁਰ, 26 ਮਾਰਚ 2025: ( ਸੁਖਵਿੰਦਰ ਸਿੰਘ ):- ਸਰਕਾਰ ਅਤੇ ਸਮਾਜ ਵਿੱਚ ਨੰਬਰਦਾਰਾਂ ਦਾ ਅਹੁਦਾ ਬਹੁਤ ਅਹਿਮ ਹੁੰਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵੱਲੋਂ ‘ਝੰਡਾ ਦਿਵਸ’ ਮੌਕੇ ਆਯੋਜਿਤ ਸਮਾਗਮ ਦੌਰਾਨ ਕੀਤਾ। ਇਸ ਦੌਰਾਨ ਐਸ.ਡੀ.ਐਮ. ਫਿਰੋਜ਼ਪੁਰ ਦਿਵਯਾ ਪੀ. ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਸਮਾਜ ਵਿੱਚ ਨੰਬਰਦਾਰਾਂ ਦਾ ਅਹੁਦਾ ਅਹਿਮ ਮੰਨਿਆ ਜਾਂਦਾ ਹੈ ਅਤੇ ਨੰਬਰਦਾਰਾਂ ਨੂੰ ਸਰਕਾਰੀ ਦਫਤਰਾਂ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੰਬਰਦਾਰਾਂ ਵੱਲੋਂ ਰੱਖਿਆਂ ਮੰਗਾਂ ਵੀ ਸੁਣੀਆਂ ਅਤੇ ਇਨ੍ਹਾਂ ਦਾ ਉਚਿਤ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਹਿਯੋਗ ਕਰਨ ਦਾ ਵੀ ਸੱਦਾ ਦਿੱਤਾ ਜਿਸ ਤੇ ਨੰਬਰਦਾਰ ਐਸੋਸੀਏਸ਼ਨ ਵੱਲੋਂ ਭਰੋਸਾ ਦਵਾਇਆ ਕਿ ਉਹ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਵਿੱਚ ਪੂਰਾ ਸਹਿਯੋਗ ਦੇਣਗੇ।
ਇਸ ਮੌਕੇ ਨੰਬਰਦਾਰ ਐਸੋਸੀਏਸ਼ਨ ਵੱਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਭਰਪੂਰ ਸ਼ਾਲਾਘਾ ਕੀਤੀ ਗਈ।
Related Posts
Latest News
