ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

ਫਰੀਦਕੋਟ 3 ਸਤੰਬਰ ()  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ ਗਏ

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਯੋਜਨਾ ਦਾ ਉਦੇਸ਼ ਆਪਣੇ ਪਿਤਾ/ਮਾਤਾ-ਪਿਤਾ ਜਾਂ ਸਰਪ੍ਰਸਤ ਗੁਆ ਚੁੱਕੇ ਬੱਚਿਆਂ ਨੂੰ ਸਹਾਇਤਾ ਤੇ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ

ਉਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਉਨ੍ਹਾਂ ਕਿਹਾ ਕਿ ਕਿਹਾ ਕਿ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ ਉਨ੍ਹਾਂ ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੀ ਅਹਿਮੀਅਤ ’ਤੇ ਚਾਨਣਾ ਪਾਉਂਦਿਆਂ ਬੱਚਿਆਂ ਨੂੰ ਪੜ੍ਹ-ਲਿਖ ਕੇ ਆਤਮ ਨਿਰਭਰ ਬਣਨ ਅਤੇ ਦੂਜਿਆਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ

 ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 0 ਤੋਂ 18 ਸਾਲ ਤੱਕ ਦੇ ਅਜਿਹੇ ਬੱਚੇਜਿਨ੍ਹਾਂ ਦੇ ਪਿਤਾ/ਮਾਤਾ-ਪਿਤਾ ਦੀ ਮੌਤ ਹੋ ਗਈ ਹੋਵੇ ਜਾਂ ਮਾਤਾ-ਪਿਤਾ ਜਾਨਲੇਵਾ ਬਿਮਾਰੀ ਦਾ ਸ਼ਿਕਾਰ ਹੋਣ ਜਾਂ ਵਿੱਤੀ ਅਤੇ ਸਰੀਰਿਕ ਤੌਰ ’ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹੋਣ ਜਾਂ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾਂ ਬੱਚੇ ਨੂੰ ਪਰਿਵਾਰ ਵੱਲੋਂ ਬੇਸਹਾਰਾ ਛੱਡ ਦਿੱਤਾ ਹੋਵੇ ਜਾਂ ਉਹ ਕਿਸੇ ਰਿਸ਼ਤੇਦਾਰ ਕੋਲ ਰਹਿੰਦਾ ਹੋਵੇਲਾਭ ਪ੍ਰਾਪਤ ਕਰ ਸਕਦੇ ਹਨ ਉਨ੍ਹਾਂ ਅੱਗੇ ਦੱਸਿਆ ਕਿ ਜਸਟਿਸ ਜੁਵੇਨਾਈਲ ਐਕਟ 2015 ਅਨੁਸਾਰ ਬੇਘਰਕੁਦਰਤੀ ਆਫ਼ਤ ਦੇ ਸ਼ਿਕਾਰਬਾਲ ਮਜ਼ਦੂਰੀਬਾਲ ਵਿਆਹ ਦੇ ਸ਼ਿਕਾਰਤਸਕਰੀ ਨਾਲ ਪ੍ਰਭਾਵਿਤਦਿਵਿਆਂਗ ਬੱਚੇ ਜਾਂ ਅਜਿਹੇ ਬੱਚੇ ਜੋ ਸੜਕ ’ਤੇ ਰਹਿ ਰਹੇ ਹੋਣਦੁਰਵਿਵਹਾਰ ਜਾਂ ਸੋਸ਼ਣ ਦਾ ਸ਼ਿਕਾਰਐਚ.ਆਈ.ਵੀ./ਏਡਜ਼ ਨਾਲ ਪ੍ਰਭਾਵਿਤ ਜਾਂ ਪੀ.ਐਮ. ਕੇਅਰਜ਼ ਸਕੀਮ ਤਹਿਤ ਕਵਰ ਬੱਚੇ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਉਨ੍ਹਾਂ ਪ੍ਰੋਗਰਾਮ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਬੱਚਿਆਂ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਆਪਣੇ ਸੰਪਰਕ ਵਿੱਚ ਆਉਣ ਵਾਲੇ ਅਜਿਹੇ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਨੇ ਸਪੌਂਸਰਸ਼ਿਪ ਸਕੀਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਪਰਿਵਾਰ ਦੇ ਦੋ ਬੱਚਿਆਂ ਨੂੰ ਸਕੀਮ ਦਾ ਲਾਭ ਦਿੱਤਾ ਦਾ ਸਕਦਾ ਹੈ ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਸਕੀਮ ਦਾ ਲਾਭ ਲੈਣ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਫਰੀਦਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

 ਇਸ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ, ਫਰੀਦਕੋਟ ਨੂੰ 4,08,836 ਰੁਪਏ ਦਾ ਚੈੱਕ ਵੀ ਜਾਰੀ ਕੀਤਾ ਗਿਆ

ਇਸ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਤੋਂ ਮਨੋਜ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਅਤੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼