ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ
By Azad Soch
On
ਫਿਰੋਜ਼ਪੁਰ 2 ਨਵੰਬਰ 2024......
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਡੀ.ਐਮ ਰਣਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿੱਚ ਪਿੰਡ ਇਟਾਂ ਵਾਲੀ ਅਤੇ ਕਾਦਾ ਬੋੜਾ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਦੇਖਿਆ ਤਾਂ ਉਹ ਤੁਰੰਤ ਕਾਰ ਰੋਕ ਕੇ ਖੇਤ ਵਿੱਚ ਗਏ ਤੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਆਪ ਖੁਦ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਵੀ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਰਹੀਆਂ ਸਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਾਲ, ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕੁਝ ਹੱਦ ਤੱਕ ਕਮੀ ਆਈ ਹੈ!ਉਨ੍ਹਾਂ ਦਸਿਆ ਕਿ ਹੁਣ ਤੱਕ 296 ਪਰਾਲੀ ਸਾੜਨ ਦੇ ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ!
ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਅਸਫਲ ਸਾਬਤ ਹੋਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਵੀ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲਾ ਫਿਰੋਜ਼ਪੁਰ ਵਿੱਚ 4 ਜਣਿਆਂ ਨੂੰ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲੇ 172 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ/ਨਾੜ ਨਾ ਸਾੜਨ ਲਈ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 'ਤੇ ਸੰਪਰਕ ਕਰਨ।
Tags:
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...