ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 27 ਅਪ੍ਰੈਲ
:
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ 27 ਅਪ੍ਰੈਲ ਤੱਕ 6,19,824 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 6,01,796 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1245 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਪਨਗਰੇਨ ਏਜੰਸੀ ਵੱਲੋਂ 1,93,940 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,48,189 ਮੀਟ੍ਰਿਕ ਟਨ, ਪਨਸਪ ਵੱਲੋਂ 1,41,171 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 77,061 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 30,714 ਕਣਕ ਦੀ ਖਰੀਦ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ  ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।

Tags:

Advertisement

Latest News

ਰਿਲੀਜ਼ ਲਈ ਤਿਆਰ ਗੀਤਕਾਰ ਅਤੇ ਮਿਊਜ਼ਿਕ ਪ੍ਰੋਜੈਂਟਰ ਬੰਟੀ ਬੈਂਸ ਦੀ ਬਤੌਰ ਅਦਾਕਾਰ ਇਹ ਪਹਿਲੀ ਪੰਜਾਬੀ ਫ਼ਿਲਮ ਰਿਲੀਜ਼ ਲਈ ਤਿਆਰ ਗੀਤਕਾਰ ਅਤੇ ਮਿਊਜ਼ਿਕ ਪ੍ਰੋਜੈਂਟਰ ਬੰਟੀ ਬੈਂਸ ਦੀ ਬਤੌਰ ਅਦਾਕਾਰ ਇਹ ਪਹਿਲੀ ਪੰਜਾਬੀ ਫ਼ਿਲਮ
Chandigarh,04,MAY,2025,(Azad Soch News):- ਗੀਤਕਾਰ ਅਤੇ ਮਿਊਜ਼ਿਕ ਪ੍ਰੋਜੈਂਟਰ ਬੰਟੀ ਬੈਂਸ, (Bunty Bains) ਜੋ ਬਤੌਰ ਅਦਾਕਾਰ ਹੁਣ ਇਕ ਹੋਰ ਨਵੀਂ ਅਤੇ ਪ੍ਰਭਾਵੀ...
ਜਾਪਾਨੀ ਖਪਤਕਾਰ ਇਲੈਕਟ੍ਰੋਨਿਕਸ ਕੰਪਨੀ ਸੋਨੀ ਦਾ ਐਕਸਪੀਰੀਆ 1 VII ਜਲਦੀ ਹੀ ਲਾਂਚ ਹੋ ਸਕਦਾ ਹੈ
Delhi Weather Update: ਦਿੱਲੀ ਵਿੱਚ ਮੀਂਹ ਦੇ ਨਾਲ ਤੂਫਾਨ
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ,ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ
BSF ਨੇ ਰਾਜਸਥਾਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਪਾਕਿਸਤਾਨੀ ਰੇਂਜਰ ਨੂੰ ਫੜਿਆ
IPL ਦੇ ਪਹਿਲੇ ਮੈਚ ਵਿੱਚ ਅੱਜ (4 ਮਈ) ਰਾਜਸਥਾਨ ਨਾਲ ਭਿੜੇਗਾ ਕੋਲਕਾਤਾ
ਪੰਜਾਬ ਨੂੰ ਮਾਰੂਥਲ ਵਿੱਚ ਬਦਲਣ ਦੀ ਭਾਜਪਾ ਦੀ ਸਾਜ਼ਿਸ਼ ਕਦੇ ਸਫਲ ਨਹੀਂ ਹੋਵੇਗੀ- ਨੀਲ ਗਰਗ