ਡਿਪਟੀ ਕਮਿਸ਼ਨਰ ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ  ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ :

                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ  ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ - ਲਾਇਨ  ਮੀਟਿੰਗ ਕੀਤੀ।

                                                ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ  ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਪ੍ਰਬੰਧਣ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।

                                                ਉਹਨਾਂ ਅੱਗੇ ਕਿਹਾ ਕਿ ਜਿਥੇ ਵੀ ਖੇਤ ਵਿੱਚ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਸਬੰਧੀ ਸੂਚਨਾਂ ਪ੍ਰਾਪਤ ਹੁੰਦੀ ਹੈ  ਤਾਂ ਉਸ ਨੂੰ ਫਾਇਰ ਬਰੀਗੇਡ ਦੀ ਮੱਦਦ ਨਾਲ ਤੁਰੰਤ ਬੁਝਾਉਣ ਲਈ ਯਤਨ ਕੀਤੇ ਜਾਣ।

                                                ਡਿਪਟੀ ਕਮਿਸ਼ਨਰ ਨੇ  ਇਹ ਵੀ ਕਿਹਾ ਕਿ ਅੱਗਜਣੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੂੰ ਵੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

                                                ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ  ਜਾਵੇ।

                                                ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪਰਾਲੀ ਅਤੇ ਇਸਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।

Tags:

Advertisement

Latest News

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ
ਫਾਜ਼ਿਲਕਾ, 14 ਨਵੰਬਰਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ...
ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ - ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਜਦੋਂ ਪਰਾਲੀ ਖੇਤ ਨੂੰ ਨੁਕਸਾਨ ਕਰਨ ਦੀ ਬਜਾਇ ਖਾਦ ਦਾ ਕੰਮ ਕਰ ਰਹੀ, ਤਾਂ ਕਿਉਂ ਸਾੜਨੀ ਪਰਾਲੀ"-ਕਿਸਾਨ ਬਲਜਿੰਦਰ ਸਿੰਘ
ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ