ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024-

ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ ਡੀ ਗੁਕੇਸ਼ ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਆਪਣੇ ਦਫਤਰ ਬੁਲਾ ਕੇ  ਸਨਮਾਨਿਤ  ਕੀਤਾ ਤੇ ਸ਼ਤਰੰਜ ਦੇ ਮੋਹਰੇ ਬਣਾਉਣ ਸਬੰਧੀ ਅੰਮ੍ਰਿਤਸਰ ਦੀ ਇਸ ਕਲਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਦੱਸਣ ਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਰੀਬ 100 ਸਾਲਾਂ ਤੋਂ ਸ਼ਤਰੰਜ ਦੇ ਮੋਹਰੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਹਿਲਾਂ ਇਸ ਲਈ ਹਾਥੀ ਦੰਦ ਦੀ ਵਰਤੋਂ ਵੀ ਕੀਤੀ ਜਾਂਦੀ ਸੀ ਪਰ ਹੁਣ ਕੇਵਲ ਲੱਕੜ ਦੇ ਮੋਹਰੇ ਹੀ ਬਣਾਏ ਜਾਂਦੇ ਹਨ ਜੋ ਕਿ ਜਿਆਦਾਤਰ ਯੂਰਪੀਅਨ ਦੇਸ਼ਾਂ ਵਿੱਚ ਨਿਰਯਾਤ ਹੁੰਦੇ ਹਨ।

ਅਜਿਹੀ ਇੱਕ ਫਰਮ ਚੋਪੜਾ ਐਂਡ ਕੰਪਨੀ ਜੋ ਕਿ ਸ਼ਤਰੰਜ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਕਰ ਰਹੀ ਹੈਨੇ ਕੁਝ ਅਰਸਾ ਪਹਿਲਾਂ ਸ਼ਤਰੰਜ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾ ਕੇ ਭੇਜੀ ਸੀ। ਉਕਤ ਫਰਮ ਦੇ ਮਾਲਕ ਸ੍ਰੀ ਅਦਿਤਿਆ ਚੋਪੜਾ ਨੇ ਦੱਸਿਆ ਕਿ ਭਾਰਤ ਵਿੱਚ ਸ਼ਤਰੰਜ ਖੇਡ ਜਿਆਦਾ ਪ੍ਰਚਲਤ ਨਹੀਂ ਹੈ ਜਦ ਕਿ ਯੂਰਪੀਅਨ ਦੇਸ਼ਾਂ ਵਿੱਚ ਇਹ ਖੇਡ ਜਿਆਦਾ ਖੇਡੀ ਜਾਂਦੀ ਹੈ ਉਹਨਾਂ ਦੱਸਿਆ ਕਿ ਸਾਡੇ ਕਾਰੀਗਰ ਬਲਜੀਤ ਸਿੰਘ ਵੱਲੋਂ ਬਣਾਏ ਗਏ ਮੋਹਰੇ ਇਸ ਵਾਰ ਗੁਕੇਸ਼ ਨੇ ਵਰਤੇ ਹਨ ਉਹਨਾਂ ਦੱਸਿਆ ਕਿ ਇਹ ਕਾਰੀਗਰ ਸਾਡੇ ਕੋਲ ਬਹੁਤ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਇਹਨਾਂ ਦੇ ਤਰਾਸ਼ੀ ਹੋਏ ਮੋਹਰਿਆਂ ਦਾ ਕੋਈ ਮੁਕਾਬਲਾ ਨਹੀਂ ਹੈ। ਸ੍ਰੀ ਚੋਪੜਾ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਸ਼ਤਰੰਜ ਦੇ ਜਿੰਨ੍ਹੇ ਵੀ ਟੂਰਨਾਮੈਂਟ ਆਯੋਜਿਤ ਹੁੰਦੇ ਹਨ ਉਥੇ ਅੰਮ੍ਰਿਤਸਰ ਦੀ ਬਣਾਈ ਹੋਈ ਸ਼ਤਰੰਜ ਹੀ ਸਪਲਾਈ ਕੀਤੀ ਜਾਂਦੀ ਹੈ ਉਨਾਂ ਦੱਸਿਆ ਕਿ 1920 ਵਿੱਚ ਉਨਾਂ ਦੇ ਪਰਿਵਾਰ ਵਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਹਾਲ ਬਾਜ਼ਾਰ ਵਿੱਖੇ ਆਪਣੀ ਦੁਕਾਨ ਚਲਾ ਰਹੇ ਹਨ ਉਨਾਂ ਦੱਸਿਆ ਕਿ ਸ਼ਤਰੰਜ ਬਣਾਉਣ ਦੇ ਕਰੀਬ 20 ਯੂਨਿਟ ਅੰਮ੍ਰਿਤਸਰ ਵਿੱਖੇ ਕੰਮ ਕਰਦੇ ਹਨ ਸ੍ਰੀ ਚੋਪੜਾ ਨੇ ਦੱਸਿਆ ਕਿ ਉਹ ਅੱਜ ਵੀ ਸਕੂਲੀ ਬੱਚਿਆਂ ਨੂੰ ਨੋ ਪ੍ਰੋਫਿਟ ਨੋ ਲਾਸ ਦੇ ਆਧਾਰ ਤੇ ਸ਼ਤਰੰਜ ਦੀ ਵਿਕਰੀ ਕਰਦੇ ਹਨ ਅਤੇ ਪੂਰੇ ਸੰਸਾਰ ਵਿੱਚ ਅੱਜ ਅੰਮ੍ਰਿਤਸਰ ਵਿਖੇ ਹੀ ਲੱਕੜ ਦੀ ਸ਼ਤਰੰਜ ਦੇ ਮੋਹਰੇ ਬਣਾਏ ਜਾਂਦੇ ਹਨ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਵਿੱਚ ਪ੍ਰਚਲਤ ਇਸ ਕਲਾ ਦੀਆਂ ਬਰੀਕੀਆਂ ਸਮਝਦੇ ਹੋਏ ਭਰੋਸਾ ਦਿੱਤਾ ਕਿ ਅੰਮ੍ਰਿਤਸਰ ਦੀ ਇਸ ਕਲਾ ਨੂੰ ਵਿਸ਼ਵ ਭਰ ਵਿੱਚ ਉਜਾਗਰ ਕੀਤਾ ਜਾਵੇਗਾ ਤਾਂ ਜੋ ਇਸ ਉਦਯੋਗ ਨੂੰ ਸਨਅਤ ਵਜੋਂ ਵਿਕਸਿਤ ਕਰਕੇ ਰੁਜ਼ਗਾਰ ਦੇ  ਹੋਰ ਮੌਕੇ ਪੈਦਾ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਉਹ ਇਸ ਲਈ ਪੰਜਾਬ ਸਰਕਾਰ ਦਾ ਸਹਿਯੋਗ ਲੈਣਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸ਼ਤਰੰਜ ਦੇ ਕਾਰੀਗਰ ਸ੍ਰੀ ਬਲਜੀਤ ਸਿੰਘ ਅਤੇ ਚੋਪੜਾ ਸ਼ਤਰੰਜ ਦੇ ਮਾਲਕ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਇਸ ਮੌਕੇ ਐਸ.ਡੀ.ਐਮਮਨਕੰਵਲ ਸਿੰਘ ਚਾਹਲ ਅਤੇ ਜਨਰਲ ਮੈਨੇਜਰ ਉਦਯੋਗ ਸ੍ਰੀ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ