ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ

ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

      ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।

     ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ (ਇੰਨ-ਸੀਟੂ ਕਰਕੇ) ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਮੌਕੇ ਤੇ ਹੀ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵਿਕਸਿਤ ਤਕਨੀਕਾਂ/ਮਸ਼ੀਨਾਂ ਜਿਵੇਂ ਕਿ ਸਮਾਰਟ ਸੀਡਰਹੈਪੀ ਸੀਡਰਸੁਪਰ ਸੀਡਰਜੀਰੋ ਡਰਿੱਲਮਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕਰਨਤਾਂ ਜੋ ਆਸ ਪਾਸ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।

      ਇਸ ਮੌਕੇ ਸ੍ਰੀ ਜੋਬਨਦੀਪ ਸਿੰਘਕਲੱਸਟਰ ਕੌਆਰਡੀਨੇਟਰ-ਕਮ-ਸਰਕਲ ਇੰਚਾਰਜ਼(ਲੁਬਾਣਿਆਵਾਲੀ), ਸ਼੍ਰੀ ਰਾਜੇਂਦਰ ਕੁਮਾਰਏ.ਏ.ਈ (ਸੰਦ)ਸ਼੍ਰੀ ਮੁਹੱਮਦ ਬਿਲਾਲਡੀ.ਡੀ.ਐਫਸ਼੍ਰੀ ਅਰਿੰਦਰਪਾਲ ਸਿੰਘਕਲੱਸਟਰ ਕੌਆਰਡੀਨੇਟਰ-ਕਮ-ਸਰਕਲ ਇੰਚਾਰਜ਼(ਬਰੀਵਾਲਾ) ਤੋਂ ਇਲਾਵਾ ਕਿਸਾਨ ਹਾਜ਼ਰ ਸਨ।

Tags:

Advertisement

Latest News

ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ
ਫਾਜ਼ਿਲਕਾ, 21 ਨਵੰਬਰਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ...
ਡਿਪਟੀ ਕਮਿਸ਼ਨਰ ਵੱਲੋਂ ਕਲਸਟਰ ਅਫ਼ਸਰਾਂ ਨਾਲ ਬੈਠਕ, ਪਰਾਲੀ ਪ੍ਰਬੰਧਨ ਸਬੰਧੀ ਕੀਤੀ ਚਰਚਾ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ
ਵਰਧਮਾਨ ਸਪੈਸ਼ਲ ਸਟੀਲਜ਼ ਨੇ ਨਵਾਂ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ 12 ਲੱਖ ਰੁਪਏ ਦਾਨ ਕੀਤੇ
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ ਵੱਖ ਥਾਵਾਂ ’ਤੇ ਚੈਕਿੰਗ
ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮਿਊਂਸਪਲ ਚੋਣਾਂ ਦੇ ਮੱਦੇਨਜ਼ਰ ਨਵੀਂ ਵੋਟ ਬਣਵਾਉਣ ਲਈ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ ਵਿਸ਼ੇਸ਼ ਕੈਂਪ ਆਯੋਜਿਤ