ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

ਲੁਧਿਆਣਾ, 27 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ 'ਖੇਡਾਂ ਵਤਨ ਪੰਜਾਬ ਦੀਆਂ-2024' ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 3 ਤੋਂ 11 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ 11 ਅਕਤੂਬਰ ਤੋਂ 9 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਹੀ ਕੀਤੇ ਜਾਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਭਾਗੀਦਾਰਾਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਟੀਮਾਂ ਅਤੇ ਆਵਾਜਾਈ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਖਿਡਾਰੀ ਪੰਜਾਬ ਸਰਕਾਰ ਦੇ ਵਿਸ਼ੇਸ਼ ਪੋਰਟਲ eservices.punjab.gov.in 'ਤੇ ਬਲਾਕ ਪੱਧਰੀ ਮੁਕਾਬਲਿਆਂ ਲਈ 28 ਅਗਸਤ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ 14 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਲੁਧਿਆਣਾ ਲਾਅਨ ਟੈਨਿਸ, ਅਥਲੈਟਿਕਸ, ਬੇਸਬਾਲ ਅਤੇ ਜੂਡੋ ਸਮੇਤ ਖੇਡਾਂ ਦੀ ਮੇਜ਼ਬਾਨੀ ਕਰੇਗਾ। ਪਿਛਲੀ ਵਾਰ ਖੇਡਾਂ ਵਿੱਚ ਲੁਧਿਆਣਾ ਜ਼ਿਲ੍ਹੇ ਨੇ ਦੂਜਾ ਸਥਾਨ ਹਾਸਲ ਕੀਤਾ ਸੀ।

ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਇਸ ਵਾਰ ਲੁਧਿਆਣਾ ਪਹਿਲਾ ਸਥਾਨ ਹਾਸਲ ਕਰੇਗਾ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ