ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ


ਫ਼ਰੀਦਕੋਟ 17 ਸਤੰਬਰ ()

ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ  ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।

ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣਲੋਹਾਰਸੁਨਿਆਰਾਮੋਚੀਘੁਮਿਆਰਧੋਬੀ ਤਰਖਾਣਨਾਈਮੂਰਤੀਕਾਰਟੇਲਰ(ਦਰਜੀ)ਰਾਜਮਿਸਤਰੀਸ਼ਸਤਰ ਬਣਾਉਣ ਵਾਲਾਤਾਲਾ ਬਣਾਉਣ ਵਾਲਾਕਿਸ਼ਤੀ ਬਣਾਉਣ ਵਾਲਾਗੁੱਡੀ ਅਤੇ ਖਿਡੌਣਾ ਬਣਾਉਣ ਵਾਲਾਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾਟੋਕਰੀ/ਚਟਾਈ ਬਣਾਉਣ ਵਾਲਾਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ।


ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁਪਏ ਦਾ ਟੂਲਕਿਟ ਪ੍ਰੋਤਸਾਹਨ500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਮੁਢਲੀ ਹੁਨਰ ਸਿਖਲਾਈ ,18 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 1 ਲੱਖ ਰੁਪਏ ਤੱਕ ਦਾ ਕਰਜਾ500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਅਡਵਾਂਸ ਹੁਨਰ ਸਿਖਲਾਈ ਅਤੇ 30 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 2 ਲੱਖ ਰੁਪਏ ਤੱਕ ਦੇ ਕਰਜੇ ਦੀ ਕਿਸ਼ਤ ਪ੍ਰਾਪਤ ਕਰਨ ਯੋਗ ਹੋਵੇਗਾ ।

ਇਸ ਸਕੀਮ ਦਾ ਲਾਭ ਲੈਣ ਲਈ ਕਾਰੀਗਰ ਆਪਣੇ ਪਿੰਡਾ ਵਿਚ ਸਥਿਤ ਸੀ.ਐਸ.ਸੀ. ਸੈਂਟਰਾਂ ਤੇ ਬਿਨਾਂ ਕਿਸੇ ਕੀਮਤ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਾਰੇ ਲਾਭਪਾਤਰੀਆਂ ਨੂੰ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪੁਰਜੋਰ ਅਪੀਲ ਕੀਤੀ ਅਤੇ ਮੀਟਿੰਗ ਵਿਚ ਜਿਲ੍ਹਾ ਉਦਯੋਗ ਕੇਂਦਰ, ਮੈਂਬਰ ਕਨਵੀਨਰ-ਕਮ –ਜਨਰਲ ਮੈਨੇਜਰ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਐਲ.ਡੀ.ਐਮ.,  ਨੋਡਲ ਅਫਸਰ ਪੀ.ਐਮ.ਵਿਸ਼ਵਕਰਮਾ ਸ਼੍ਰੀ ਬਲਜਿੰਦਰ ਸਿੰਘ ਬਾਜਵਾ,ਡੀ.ਡੀ.ਪੀ.ੳ. ਅਤੇ ਹੋਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਰਹੇ।

Tags:

Advertisement

Latest News

ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਪੱਕੇ ਹੋਏ ਕਟਹਲ ਨੂੰ ਕਰੋ Diet ‘ਚ ਸ਼ਾਮਿਲ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ