ਡਿਪਟੀ ਕਮਿਸ਼ਨਰ ਨੇ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਨਚੇਤੀ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਨਚੇਤੀ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 20 ਜੂਨ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਅੱਜ ਅਚਨਚੇਤੀ ਦਫਤਰ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦੇ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ

ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫਲੈਕਸ ਬੋਰਡ ਸਮੇਤ ਫ਼ੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਫ਼ਰਦ ਕੇਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਡੀਐਸਐਮ ਨੂੰ ਕਿਹਾ ਕਿ ਫ਼ਰਦ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫਲੈਕਸ ਬੋਰਡ ਸਮੇਤ ਫ਼ੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਫ਼ਰਦ ਕੇਂਦਰ ਅੰਦਰ ਟੋਕਨ ਸਿਸਟਮ ਮਸ਼ੀਨ ਲਗਵਾਉਣੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਸ ਜਸਪ੍ਰੀਤ ਸਿੰਘ ਨੇ ਆਰਟੀਏ ਦਫਤਰ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਤੇ ਉਥੋਂ ਦੇ ਰਿਕਾਰਡ ਰੂਮ ਦੀ ਚੈਕਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਾਰਡ ਨੂੰ ਚੰਗੀ ਤਰ੍ਹਾਂ ਮੇਨਟੇਨ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਦਫਤਰ ’ਚ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡੀਐਸਐਮ ਸ਼੍ਰੀ ਲਵਨੀਤ ਅਤੇ ਡੀਐਮ ਸੇਵਾ ਕੇਦਰ ਸ਼੍ਰੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। 

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ