ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

ਬਠਿੰਡਾ8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ਤੇ ਪੱਕਾ ਬਿੱਲ ਜ਼ਰੂਰ ਦੇਣਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਖਾਦਾਂ ਸਬੰਧੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਡੀਏਪੀ ਖਾਦ ਦੀ ਥਾਂ ਤੇ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਕ੍ਰੇਤਾ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜਾ ਸਮਾਨ ਦੇਣ ਦੀ ਕੋਸ਼ਿਸ਼ ਕੀਤੀ ਜਾਂ ਵੱਧ ਕੀਮਤ ਲਗਾਈ ਜਾਂ ਕਾਲਾਬਜਾਰੀ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਡੀਏਪੀ ਖਾਦ ਸਬੰਧੀ ਜ਼ਿਲ੍ਹੇ ਅੰਦਰ ਕਾਲਾਬਜਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸ਼ਿਕਾਇਤ ਹੋਵੇ ਤਾਂ ਉਹ 1100 ਨੰਬਰ ਤੇ ਸੰਪਰਕ ਕਰ ਸਕਦਾ ਹੈ ਜਾਂ ਵਟਸਅੱਪ ਨੰਬਰ 98555-01076 ’ਤੇ ਸ਼ਿਕਾਇਤ ਦਰਜ ਕਰ ਸਕਦਾ ਹੈ।

Tags:

Advertisement

Latest News

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਅੰਮ੍ਰਿਤਸਰ 22 ਨਵੰਬਰ 2024--- ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ...
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ