ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ 12 ਜੁਲਾਈ--

        ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

        ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

        ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਲੰਬਿਤ ਪਏ ਕੇਸਾਂ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ਤੇ ਲੰਬਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਬੰਧਤ ਐਸ:ਡੀ:ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਐਕਵਾਇਰ ਕੀਤੀਆਂ ਜਮੀਨਾਂ ਦੀ ਰਾਸ਼ੀ ਦਾ ਤੁਰੰਤ ਨਿਪਟਾਰਾ ਕਰਕੇ ਲਾਭਪਾਤਰੀਆਂ ਦੇ ਖਾਤੇ ਵਿੱਚ ਇਹ ਰਕਮ ਟਰਾਂਸਫਰ ਕੀਤੀ ਜਾਵੇ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਸ੍ਰੀਮਤੀ ਜੋਤੀ ਬਾਲਾਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰਮੈਡਮ ਸੋਨਮਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰਐਸ.ਡੀ.ਐਮ ਅੰਮ੍ਰਿਤਸਰ-1 ਸ੍ਰੀ ਲਾਲ ਵਿਸ਼ਵਾਸ਼ਐਸ.ਡੀ.ਐਮ  ਬਾਬਾ ਬਕਾਲਾ ਸ੍ਰੀ ਰਵਿੰਦਰ ਅਰੋੜਾਐਸ.ਡੀ.ਐਮ ਅਜਨਾਲਾ  ਸ: ਅਰਵਿੰਦਰ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਡਾ: ਤੇਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ