ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਨਸਾ, 16 ਜਨਵਰੀ :  
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਮੁਕੰਮਲ ਡਰੈਸ ਰਿਹਰਸਲ 24 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੱਤੀ ਜਾਵੇ ਅਤੇ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜ਼ਾਮ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
          ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਨਿਰਧਾਰਤ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ., ਸਕਾਊਟਸ, ਆਰਮੀ ਬੈਂਡ ਅਤੇ ਝਾਕੀਆਂ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਸਕੀਮਾਂ/ਯੋਜਨਾਵਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ ਕੀਤੀਆਂ ਜਾਣਗੀਆਂ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ, ਡੀ.ਐਸ.ਪੀ. ਸ੍ਰੀ ਜੀ.ਐਸ.ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ -...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ
ਪ੍ਰੇਗਨੈਂਟ ਔਰਤਾਂ ਜ਼ਰੂਰ ਖਾਓ ਕੀਵੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ