ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ 06 ਸਤੰਬਰ 2024.

         12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂਸਿਵਲ ਅਤੇ ਪੁਲੀਸ ਅਧਿਕਾਰੀਆਂਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈਪੇਂਟ ਤੇ ਮੁਰੰਮਤਅਸਥਾਈ ਪਖਾਨਿਆਂ ਦਾ ਪ੍ਰਬੰਧਮੈਡੀਕਲ ਸਹੂਲਤਾਂਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।   

        ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ