ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )-

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜਾ ਲਿਆ ਉਨਾਂ ਕਿਹਾ ਕਿ ਇਹ ਰਾਸ਼ਟਰੀ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸੋ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੇ ਜਿੰਮੇਵਾਰੀ ਨਾਲ ਨਿਭਾਉਣ। ਅੱਜ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕੀਤੀ ਅਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।  ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਵਾਲੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਣਾ ਹੈ ਜਿਸ ਲਈ ਸਾਰੇ ਵਿਭਾਗ ਉਕਤ ਕਰਮਚਾਰੀ ਦੀ ਪ੍ਰਾਪਤੀ ਬਾਰੇ ਵੇਰਵੇ ਵੀ ਫਰਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜਣ ਉਨ੍ਹਾਂ ਗਣਤੰਤਰ ਦਿਵਸ ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।

               ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਾਲੇ ਸਥਾਨ ਤੇ ਸਾਫ-ਸਫਾਈਪੀਣ ਵਾਲੇ ਪਾਣੀਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਂਕੀਆਂ ਵੀ ਕੱਢੀਆਂ ਜਾਣਗੀਆਂ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਂਕੀਆਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸ਼ਾਉਂਦੀਆਂ ਹੋਈਆਂ ਹੋਣੀਆਂ ਚਾਹੀਦੀਆਂ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਸਾਰੀਆਂ ਝਾਂਕੀਆਂ ਸਮੇਂ ਸਿਰ ਤਰਤੀਬ ਅਨੁਸਾਰ ਲਗਾਈਆਂ ਜਾਣ।   

               ਮੀਟਿੰਗ ਵਿੱਚ ਕਮਿਸ਼ਨਰ ਕਾਰਪੋਰੇਸ਼ਨ ਸਗੁਲਪ੍ਰੀਤ ਸਿੰਘ ਔਲਖਡੀ.ਸੀ.ਪੀਆਲਮ ਵਿਜੈ ਸਿੰਘ.ਡੀ.ਸੀ.ਪੀਹਰਕਮਲ ਕੌਰਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਤੇ ਸ੍ਰੀਮਤੀ ਪਰਮਜੀਤ ਕੌਰਸਹਾਇਕ ਕਮਿਸ਼ਨਰ ਗੁਰਸਿਮਰਨ ਕੌਰਡੀ.ਐਸ.ਪੀਬਲਜਿੰਦਰ ਸਿੰਘਡੀ.ਡੀ.ਪੀ.ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ

Tags:

Advertisement

Latest News

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ...
ਕਣਕ ਦੀ ਫ਼ਸਲ ਵਿਚ ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਦੀ ਵਰਤੋਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ
ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ
ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ