ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )--

ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀਜਿਸ ਨੂੰ ਵੱਡੇ ਹੋ ਕੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਡਿਪਟੀ ਕਮਿਸ਼ਨਰ ਲੱਗਣ ਦਾ ਸ਼ੌਂਕ ਹੈਨੇ ਜਦ ਹਿੰਮਤ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਫੋਨ ਉੱਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਬੜੀ ਫਰਾਖਦਿਲੀ ਵਿਖਾਉਂਦੇ ਹੋਏ ਉਸ ਨੂੰ ਆਪਣੇ ਦਫਤਰ ਸੱਦਿਆ ਅਤੇ ਡਿਪਟੀ ਕਮਿਸ਼ਨਰ ਦੀ ਕੁਰਸੀ ਉੱਤੇ ਬਿਠਾ ਕੇ ਇੱਕ ਦਿਨ ਦਾ ਡਿਪਟੀ ਕਮਿਸ਼ਨਰ ਕਹਿੰਦੇ ਹੋਏ ਸਾਰੀਆਂ ਜਿੰਮੇਵਾਰੀਆਂ ਸਮਝਾਈਆਂ।

ਦੱਸਣ ਯੋਗ ਹੈ ਕਿ ਉਕਤ ਬੱਚੀ ਭਾਨਵੀ ਛੇਵੀਂ ਵਿਦਿਆਰਥੀ ਵਿਦਿਆਰਥਣ ਹੈ ਅਤੇ ਉਸ ਦੀ ਇੱਛਾ ਦੇਸ਼ ਲਈ ਕੁਝ ਕਰਨ ਗੁਜਰਨ ਦੀ ਹੈਜਿਸ ਲਈ ਉਹ ਸਿਵਿਲ ਸਰਵਿਸ ਦੀ ਪ੍ਰੀਖਿਆ ਪਾਸ ਕਰਨਾ ਚਾਹੁੰਦੀ ਹੈ । ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਹਨੀ ਨੇ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਕਿ ਜੋ ਵੀ ਬੱਚੇ ਆਪਣੇ ਭਵਿੱਖ ਦਾ ਸੁਪਨਾ ਲੈਂਦੇ ਹਨਉਹਨਾਂ ਨੂੰ ਸੁਪਨਾ ਪੂਰਾ ਕਰਨ ਲਈ ਮੁਢਲੀ ਜਾਣਕਾਰੀ ਤੋਂ ਇਲਾਵਾ ਜੋ ਵੀ ਸਿੱਖਿਆ ਚਾਹੀਦੀ ਹੋਵੇ ਉਹ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।

      ਅੱਜ ਉਹਨਾਂ ਨੇ ਉਕਤ ਬੱਚੀ ਨੂੰ ਆਪਣੇ ਮਾਪਿਆਂ ਨਾਲ ਦਫਤਰ ਆਉਣ ਦਾ ਸੱਦਾ ਦਿੱਤਾ ਅਤੇ ਆਪਣੀ ਗੱਡੀ ਭੇਜ ਕੇ ਬੱਚੀ ਨੂੰ ਮਾਪਿਆਂ ਸਮੇਤ ਦਫਤਰ ਬੁਲਾਇਆ,  ਜਿੱਥੇ ਉਹਨਾਂ ਨੇ ਬੱਚੀ ਨੂੰ ਡਿਪਟੀ ਕਮਿਸ਼ਨਰ ਦੀਆਂ ਜਿੰਮੇਵਾਰੀਆਂਸਮਾਜ ਦੀਆਂ ਲੋੜਾਂਸਿਵਿਲ ਸਰਵਿਸ ਦੀ ਪ੍ਰੀਖਿਆ ਪਾਸ ਕਰਨ ਲਈ ਯੋਗਤਾ ਅਤੇ ਪੜ੍ਹਾਈ ਲਈ ਕੀਤੀ ਜਾਣ ਵਾਲੀ ਮਿਹਨਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਉਨਾਂ ਇਸ ਉਪਰੰਤ ਉਕਤ ਬੱਚੀ ਨੂੰ ਆਪਣੀ ਕੁਰਸੀ ਉੱਤੇ ਬਿਠਾ ਕੇ ਇੱਕ ਦਿਨ ਦਾ ਡਿਪਟੀ ਕਮਿਸ਼ਨਰ ਥਾਪਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਕੀਤੀਆਂ ਜਾਣ ਵਾਲੀਆਂ ਵੀਡੀਓ ਕਾਨਫਰੰਸਮੀਟਿੰਗਾਂ ਆਦਿ ਦਾ ਵੀ ਅਨੁਭਵ ਕਰਾਇਆ।

Tags:

Advertisement

Latest News

ਔਰਤਾਂ ਦੁੱਧ ‘ਚ ਮਿਲਾਕੇ ਪੀਓ ਸ਼ਹਿਦ,ਸ਼ਹਿਦ ਆਪਣੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ ਔਰਤਾਂ ਦੁੱਧ ‘ਚ ਮਿਲਾਕੇ ਪੀਓ ਸ਼ਹਿਦ,ਸ਼ਹਿਦ ਆਪਣੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ
ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ‘ਚ ਸਭ ਤੋਂ ਆਮ ਹੈ ਗੈਸਟਿਕ...
ਦੱਖਣੀ ਅਫਰੀਕਾ ਨੇ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ 2025 ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ
ਜਲਦ ਰਿਲੀਜ਼ ਹੋਏਗਾ ਜੈ ਰੰਧਾਵਾ ਦੀ ਫਿਲਮ 'ਬਦਨਾਮ' ਦਾ ਇਹ ਚਰਚਿਤ ਗਾਣਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-01-2025 ਅੰਗ 621
ਮਾਘੀ ਮੇਲੇ ‘ਤੇ ਵਿਸ਼ੇਸ਼,ਮਾਘੀ ਸਿੱਖ ਸਮੁਦਾਇ ਦਾ ਇਤਿਹਾਸਿਕ ਪੁਰਬ
ਮੋਹਾਲੀ 'ਚ ਫਿਰ ਵਾਪਰਿਆ ਹਾਦਸਾ: ਸ਼ੋਅਰੂਮ ਦਾ ਲੈਂਟਰ ਡਿੱਗਿਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਵਿਧਾਨ ਸਭਾ ਹਲਕੇ ਲਾਡਵਾ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ