ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਬਠਿੰਡਾ30 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂਆੜ੍ਹਤੀਆਂਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।

ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾਕੱਚਾ ਦਾਣਾ ਹੀ ਕੱਟ ਦਿੰਦੀਆਂ ਹਨਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ, ਜ਼ਿਲ੍ਹਾ ਮੰਡੀ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨਾਂ, ਸੈੱਲਰ ਮਾਲਕਾਂਕੰਬਾਈਨ ਮਾਲਕਾਂ ਅਤੇ ਆੜ੍ਹਤੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ