ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਿਆਰ- ਡਿਪਟੀ ਕਮਿਸ਼ਨਰ
ਜੈਤੋ (ਫਰੀਦਕੋਟ) 12 ਦਸੰਬਰ ()
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਪ੍ਰਭਾਵ ਦੂਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਧਿਆਨ ਵਿਚ ਸੀ ਆਇਆ ਸੀ ਕਿ ਜੈਤੋ ਵਿਖੇ ਆਮ ਆਦਮੀ ਕਲੀਨਿਕ ਅੱਗੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਥੇ ਆਉਣ ਵਾਲੇ ਮਰੀਜਾਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੇ ਕਾਰਵਾਈ ਕਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਫੌਰੀ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਜਿਸ ਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਕਲੀਨਿਕ ਦੇ ਬਾਹਰ ਸੀਵਰੇਜ ਦੀ ਸਫ਼ਾਈ ਕਰਵਾ ਕੇ ਸਫ਼ਾਈ ਕਰਵਾ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਆਮ ਲੋਕਾਂ ਦੀ ਮਦਦ ਲਈ ਹਰ ਵੇਲੇ ਤਿਆਰ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਕੋਲ ਜਿਲਾ ਵਾਸੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਆਉਂਦੇ ਹਨ ਤਾਂ ਉਹ ਤੁਰੰਤ ਪ੍ਰਭਾਵ ਉਨ੍ਹਾਂ ਦੀਆਂ ਮੁਸ਼ਕਿਲਾਂ/ ਸਮੱਸਿਆਵਾਂ ਨੂੰ ਹੱਲ ਕਰਨ।