ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ- ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ-  ਡਿਪਟੀ ਕਮਿਸ਼ਨਰ

ਫਰੀਦਕੋਟ 13 ਨਵੰਬਰ ()

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਸਖਤੀ ਨਾਲ ਕੰਮ ਲੈ ਰਿਹਾ ਹੈ ਅਤੇ ਹੁਣ ਤੱਕ 141 ਕੇਸਾਂ ਤੇ ਐਫ.ਆਰ.ਆਈ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ 256 ਅੱਗ ਲੱਗਣ ਕੇਸਾਂ ਦੀ ਰਿਪੋਰਟ ਭੇਜੀ ਗਈ ਹੈ, ਜਿਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 141 ਕੇਸ ਸਾਹਮਣੇ ਆਏ ਹਨ। ਇਨ੍ਹਾਂ 141 ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਗ ਲਗਾਉਣ ਵਾਲੇ ਵਿਅਕਤੀਆਂ ਨੂੰ ਹੁਣ ਤੱਕ 5 ਲੱਖ 27 ਹਜ਼ਾਰ 500 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ, ਜਿਸ ਵਿੱਚ 2 ਲੱਖ 15 ਹਜ਼ਾਰ ਰੁਪਏ ਦੀ ਹੁਣ ਤੱਕ ਰਿਕਵਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਪਰ ਫਿਰ ਵੀ ਕਈ ਕੰਬਾਇਨ ਮਾਲਕ ਕੰਬਾਇਨਾਂ ਸੁਪਰ ਐਸ.ਐਮ.ਐਸ ਤੋਂ ਬਿਨਾਂ ਚਲਾ ਰਹੇ ਹਨ ਜਿੰਨਾ ਤੇ ਕਾਰਵਾਈ ਕਰਦੇ ਹੋਏ ਹੁਣ ਤੱਕ 06 ਚਾਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੁਣ ਤੱਕ 40 ਨੋਡਲ ਅਫਸਰਾਂ ਅਤੇ 6 ਸਰਪੰਚ ਜਿੰਨਾ ਦੇ ਏਰੀਏ ਵਿੱਚ ਅੱਗ ਜ਼ਿਆਦਾ ਲੱਗੀ ਹੈ, ਨੂੰ ਕਾਰਨ ਦੱਸੋਂ ਨੋਟਿਸ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਫਸਲ ਦੀ  ਰਹਿੰਦ ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ