ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਂ ਦੇ ਫੁੱਲ ਭੇਂਟ ਕਰਕੇ ਸਾਬਕਾ ਮੰਤਰੀ ਸੁਖਦੇਵ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ

ਰਾਮਪੁਰਾ (ਬਠਿੰਡਾ), 14 ਅਗਸਤ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਤਿੰਨ ਵਾਰ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਸ. ਸੁਖਦੇਵ ਸਿੰਘ ਢਿੱਲੋਂ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਅੱਜ ਉਨ੍ਹਾਂ ਦਾ ਰਾਮਪੁਰਾ ਫੂਲ ਦੇ ਗਾਂਧੀ ਨਗਰ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਚੀਫ ਵਿੱਪ ਸ਼੍ਰੀਮਤੀ ਬਲਜਿੰਦਰ ਕੌਰ, ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ।

ਸਵ: ਸ ਸੁਖਦੇਵ ਸਿੰਘ ਢਿੱਲੋਂ ਸਾਲ 1932 ’ਚ ਜ਼ਿਲ੍ਹੇ ਦੇ ਪਿੰਡ ਕਰਾੜਵਾਲਾ ਵਿਖੇ ਜਨਮੇ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਅਤੇ ਪੰਜਾਬ ਵਾਸੀਆਂ ਦੀ ਬਿਹਤਰੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ 1985 ਵਿੱਚ ਰਾਮਪੁਰਾ ਫੂਲ ਹਲਕੇ ਦੀ ਨੁਮਾਇੰਦਗੀ ਕੀਤੀ ਤੇ ਇਸ ਤੋਂ ਪਹਿਲਾਂ ਸਾਲ 1972 ਤੇ 1977 ਵਿੱਚ ਤਲਵੰਡੀ ਸਾਬੋਂ ਤੋਂ ਐਮਐਲਏ ਰਹੇ। ਸ ਸੁਖਦੇਵ ਸਿੰਘ ਢਿੱਲੋਂ 1980 ਦੇ ਦਹਾਕੇ ਦੇ ਅਖੀਰਲੇ ਸਮੇਂ ਦੌਰਾਨ ਮਰਹੂਮ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਦੌਰਾਨ ਸਿਹਤ ਮੰਤਰੀ ਰਹੇ।

ਸਵ: ਸ ਸੁਖਦੇਵ ਸਿੰਘ ਢਿੱਲੋਂ ਦੇ ਅੰਤਿਮ ਸਸਕਾਰ ਮੌਕੇ ਐਸਡੀਐਮ ਰਾਮਪੁਰਾ ਸ੍ਰੀ ਕੰਵਰਜੀਤ ਸਿੰਘ ਮਾਨ, ਸਾਬਕਾ ਸਿਹਤ ਮੰਤਰੀ ਸਵ: ਸੁਖਦੇਵ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਤੋਂ ਇਲਾਵਾ ਰਾਜਨੀਤਿਕ ਸਖਸ਼ੀਅਤਾਂ ਤੇ ਆਗੂ, ਭਾਰੀ ਗਿਣਤੀ ਵਿੱਚ ਪਿੰਡ ਤੇ ਸ਼ਹਿਰ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ