ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

ਫਾਜ਼ਿਲਕਾ 20 ਜੂਨ 2024……ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਵੱਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸਖਤ ਨਿਰਦੇਸ਼ ਦਿੱਤੇ ਗਏ ਸਨ। ਜਿਸ ਦੇ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ | 

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਲਿਖ ਕੇ ਸਵੇਰੇ 10 ਤੋਂ 12 ਵਜੇ ਤੱਕ ਆਪਣੇ ਦਫ਼ਤਰ ਵਿੱਚ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੁਪਹਿਰ 10 ਤੋਂ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ’ਤੇ ਹੀ ਹੱਲ ਵੀ ਕੀਤੀਆਂ। 

 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ...
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ