ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ

ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਵੀ ਹਾਜ਼ਰ ਰਹੇ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰਨਿਰਪੱਖਸ਼ਾਂਤਮਈਬਿਨਾਂ ਡਰ ਭੈਅਧਰਮਵਰਗਜਾਤੀਭਾਈਚਾਰੇਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨ।

ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ ਏਆਰਓਜ਼ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।  

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685