ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੰਜਾਬ (ਕੰਟਰੋਲ ਆਫ਼ ਨੋਇਸਜ਼) ਐਕਟ, 1956 ਦੇ ਸੈਕਸ਼ਨ 3 ਤੇ 4 ਦੇ ਅਧੀਨ ਜ਼ਿਲ੍ਹੇ ਚ ਪੈਂਦੇ 5 ਵਿਧਾਨ ਸਭਾ ਹਲਕੇ ਅਤੇ ਲੋਕ ਸਭਾ ਹਲਕਾ 09 ਫਰੀਦਕੋਟ (ਐਸਸੀਅਧੀਨ ਪੈਂਦੇ 1 ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਾਰੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ 11 ਬਠਿੰਡਾ ਸੰਸਦੀ ਹਲਕਾ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਦੇ ਉਦੇਸ਼ਾਂ ਲਈ ਲਾਊਡ ਸਪੀਕਰਾਂ ਅਤੇ ਅਜਿਹੇ ਯੰਤਰਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕਰ ਦਿੱਤਾ ਹੈ

ਉਕਤ ਪ੍ਰਵਾਨਗੀ ਭਾਰਤ ਦੇ ਚੋਣ ਕਮਿਸ਼ਨ ਜਾਂ ਹੋਰ ਸਮਰੱਥ ਅਥਾਰਟੀ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੇ ਹੋਰ ਨਿਰਦੇਸ਼ ਅਤੇ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ਼ ਨੋਇਸਜ਼) ਐਕਟ 1956 ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸਾਰੇ ਨਿਯਮਾਂ ਦੇ ਅਨੁਸਾਰ ਦਿੱਤੀ ਜਾਵੇਗੀ।

ਇਹ ਹੁਕਮ ਭਾਰਤੀ ਚੋਣ ਕਮਿਸ਼ਨ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ

 

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685