ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਵਿੱਚ ਸ਼ਾਮਲ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਵਿੱਚ ਸ਼ਾਮਲ

 ਫਿਰੋਜ਼ਪੁਰ 24 ਸਤੰਬਰ 2024 

        ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅਥਲੈਟਿਕਸਫੁੱਟਬਾਲਖੋਹ-ਖੋਹਕਬੱਡੀ(ਨਸ)ਕਬੱਡੀ(ਸਸ)ਵਾਲੀਬਾਲ(ਸੈਮਸਿੰਗ)ਵਾਲੀਬਾਲ(ਸ਼ੂਟਿੰਗ)ਹੈਂਡਬਾਲਜੂਡੋਗਤਕਾਕਿੱਕ ਬਾਕਸਿੰਗਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇਚੈੱਸਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਗੇਮ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 14, 17 ਅਤੇ 21 ਗਰੁੱਪਾਂ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।  

ਸ਼੍ਰੀ ਰੁਪਿੰਦਰ ਸਿੰਘ ਬਰਾੜਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਗੇਮ ਬਾਸਕਿਟਬਾਲ ਅੰਡਰ 21 ਵਿੱਚ ਬ੍ਰਦਰ ਕਲੱਬ ਨੇ ਪਹਿਲਾਡੀ.ਸੀ. ਮਾਡਲ ਸੀ.ਸੈ. ਸਕੂਲ ਫਿਰੋਜ਼ਪੁਰ ਛਾਉਣੀ ਨੇ ਦੂਜਾ ਅਤੇ ਜੀ.ਜੀ. ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਵਿੱਚ ਆਰ.ਐਸ.ਡੀ ਸਕੂਲ ਨੇ ਪਹਿਲਾਡੀ.ਸੀ.ਐਮ ਸਕੂਲ ਫਿਰੋਜ਼ਪੁਰ ਸ਼ਹਿਰ ਨੇ ਦੂਜਾ ਅਤੇ ਡੀ.ਸੀ.ਐਮ ਸਕੂਲ ਫਿਰੋਜ਼ਪੁਰ ਛਾਉਣੀ ਨੇ ਤੀਜਾ ਸਥਾਨ ਹਾਸਲ ਕੀਤਾ। ਗੇਮ ਐਥਲੈਟਿਕਸ ਅੰਡਰ 21 ਲੜਕੀਆਂ 100 ਮੀ: ਇਵੈਂਟ ਵਿੱਚ ਅਮਨਪ੍ਰੀਤ ਕੌਰ ਬਲਾਕ ਘੱਲ ਖੁਰਦ ਨੇ ਪਹਿਲਾਕੌਮਲ ਬਲਾਕ ਜੀਰਾ ਨੇ ਦੂਜਾ ਅਤੇ ਰਮਨਦੀਪ ਕੌਰ ਬਲਾਕ ਗੁਰੂਹਰਸਹਾਏ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ 1500 ਮੀਟਰ ਇਵੈਂਟ ਵਿੱਚ ਸਨੇਹਾ ਬਲਾਕ ਫਿਰੋਜ਼ਪੁਰ ਨੇ ਪਹਿਲਾਕੌਮਲਦੀਪ ਕੌਰ ਬਲਾਕ ਫਿਰੋਜ਼ਪੁਰ ਨੇ ਦੂਜਾ ਅਤੇ ਮੰਨਤ ਬਲਾਕ ਮਮਦੋਟ ਨੇ ਤੀਜਾ ਸਥਾਨ ਹਾਸਲ ਕੀਤਾ। ਗੇਮ ਗਤਕਾ ਅੰਡਰ 21 ਸਿੰਗਲ ਸੋਟੀ ਟੀਮ ਇਵੈਂਟ ਵਿੱਚ ਵਿਰਾਸਤ-ਏ-ਕੌਮ ਗਤਕਾ ਅਕੈਡਮੀ ਜੀਰਾ ਨੇ ਪਹਿਲਾਸਕੂਲ ਆਫ ਐਮੀਨਸ ਗੁਰੂਹਰਸਹਾਏ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਲੱਗ-ਅਲੱਗ ਗੇਮਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡਾਂ ਵਿੱਚ ਮੱਲਾਂ ਮਾਰੀਆਂ। ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼ਦਫਤਰੀ ਸਟਾਫਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ ਸਿਹਤ ਵਿਭਾਗ ਦੀ ਟੀਮਸਕਿਉਰਟੀ ਦੀ ਟੀਮਪਿੰਡ ਪੰਜਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ। 

Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ