ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ

ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਦੇ ਅੱਜ ਆਖਰੀ ਦਿਨ ਸ. ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਉਨ੍ਹਾ ਦੇ ਨਾਲ ਸ. ਮਨਪ੍ਰੀਤ ਸਿੰਘ ਧਾਲੀਵਾਲ ਅਤੇ ਅਰੁਣ ਸਿੰਗਲਾ ਸ਼ਹਿਰੀ ਪ੍ਰਧਾਨ ਆਪ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਵੀ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਇੱਕ ਵਿਅਕਤੀ ਨਸ਼ਿਆ ਤੋਂ ਪਰ੍ਹੇ ਰਹਿ ਕੇ ਆਪਣੀ ਚੰਗੀ ਜ਼ਿੰਦਗੀ ਬਤੀਤ ਕਰ ਸਕਦਾ ਹੈ।

ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਅਧੀਨ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਹਨ ਅਤੇ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਖਰੀ ਦਿਨ ਸੀ। ਇਸ ਤੋਂ ਬਾਅਦ ਇਸੇ ਲੜੀ ਤਹਿਤ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ ਜੋ ਕਿ ਡਾਇਰੈਕਟਰ ਸਪੋਰਟਸ ਦੀਆਂ ਹਦਾਇਤਾ ਅਨੁਸਾਰ ਬਾਸਕਿਟਬਾਲ ਗੇਮ ਵਿੱਚ ਸਮੂਹ ਉਮਰ ਵਰਗਾਂ ਵਿੱਚ ਫ਼ਰੀਦਕੋਟ ਵਿਖੇ ਹੋਣਗੀਆਂ।

 ਉਨ੍ਹਾਂ ਦੱਸਿਆ ਕਿ ਅੱਜ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਟੇਬਲ ਟੈਨਿਸ ਦੇ ਖੇਡ ਮੁਕਾਬਲਿਆਂ ਵਿੱਚ 21 ਤੋਂ 30 ਉਮਰ ਵਰਗ ਵਿੱਚ ਹਰਮਨ ਕਟਾਰੀਆ ਨੇ ਪਹਿਲਾਸਾਹਿਲ ਨੇ ਦੂਜਾ ਅਤੇ ਜੇਅੰਤ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਵਿੱਚ ਹਰਪ੍ਰੀਤ ਮਿਆਨਾ ਨੇ ਪਹਿਲਾਅਜਾਦਵਿੰਦਰ ਜ਼ੋਸੀ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 41 ਤੋਂ 50 ਵਿੱਚ ਤਜਿੰਦਰ ਸਿੰਘ ਨੇ ਪਹਿਲਾਯੋਗੇਸ਼ ਜ਼ੋਸੀ ਨੇ ਦੂਜਾ ਅਤੇ ਚਰਨਜੀਤ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 51 ਤੋਂ 60 ਵਿੱਚ ਮਨਵਿੰਦਰ ਸਿੰਘਸਿਕੰਦਰ ਸ਼ਰਮਾਂ ਅਤੇ ਜਸਵਿੰਦਰ ਸਿੰਘ ਕ੍ਰਮਵਾਰ ਪਹਿਲੇਦੂਜੇ ਅਤੇ ਤੀਜੇ ਸਥਾਨ ਤੇ ਰਹੇ। ਵਾਲੀਬਾਲ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 21 ਲੜਕਿਆਂ ਵਿੱਚ ਚੱਕ ਕਲਿਆਣ ਦੀ ਟੀਮ ਨੇ ਪਹਿਲਾਟਹਿਣਾ ਦੀ ਟੀਮ ਨੇ ਦੂਜਾ ਅਤੇ ਕੰਮੇਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 30 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾਦੀਪ ਸਿੰਘ ਵਾਲਾ ਦੀ ਟੀਮ ਨੇ ਦੂਜਾ ਅਤੇ ਟਹਿਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ ਅਤੇ ਹਰੀ ਨੌ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। 41 ਤੋਂ 50 ਵਿੱਚ ਵਾਂਦਰ ਜਟਾਣਾ ਦੀ ਟੀਮ ਨੇ ਪਹਿਲਾ ਅਤੇ ਡੋਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿੱਚ 21 ਤੋਂ 30 ਮੈਨ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫਰੀਦਕੋਟ ਨੇ ਪਹਿਲਾ ਅਤੇ ਬਾਬਾ ਫਰੀਦ ਕਲੱਬ ਫਰੀਦਕੋਟ ਨੇ ਦੂਜਾ ਸਥਾਨ ਹਾਸਲ ਕੀਤਾ। 21 ਤੋਂ 30 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਰੈੱਡ ਨੇ ਪਹਿਲਾ ਅਤੇ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਗਰੀਨ ਨੇ ਦੂਜਾ ਸਥਾਨ ਹਾਸਲ ਕੀਤਾ। 31 ਤੋਂ 40 ਮੈਨ ਵਰਗ ਹੈਂਡਬਾਲ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਟੀਮ ਰੈਡ ਨੇ ਪਹਿਲਾ ਅਤੇ ਹੈਂਡਬਾਲ ਕੋਚਿੰਗ ਸੈਂਟਰ ਟੀਮ ਗਰੀਨ ਨੇ ਦੂਜਾ ਸਥਾਨ ਹਾਸਲ ਕੀਤਾ।

ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਇਨ੍ਹਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰ੍ਹੇ ਚਾੜ੍ਹਣ ਵਿੱਚ ਸਹਿਯੋਗ ਕਰਨ ਵਾਲੇ ਸਮੂਹ ਕੋਚਿਜਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ.ਸੀਨੀਅਰ ਖਿਡਾਰੀਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਾਥੀਦਫਤਰੀ ਸਟਾਫ ਅਤੇ ਸਮੂਹ ਪਤਵੰਤੇ ਸੱਜਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

Tags:

Advertisement

Latest News

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
Chandigarh,19 Sep,2024,(Azad Soch News):- ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ